ਫਿਰੋਜ਼ਪੁਰ (ਕੁਮਾਰ) : ਨਸ਼ੇ ਖਿਲਾਫ ਚਲਾਏ ਗਏ ਅਭਿਆਨ ਤਹਿਤ ਥਾਣਾ ਮੱਖੂ ਦੀ ਪੁਲਸ ਨੇ ਏਐੱਸਆਈ ਜਗਦੀਪ ਸਿੰਘ ਦੀ ਅਗਵਾਈ ਵਿਚ ਗੁਪਤ ਸੂਚਨਾ ਦੇ ਆਧਾਰ ''ਤੇ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ 85 ਕਿੱਲੋ ਡੋਡੇ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਜਗਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਕੁੱਸੂ ਵਾਲਾ ਮੋੜ ਦੇ ਕੋਲ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਜਗਜੀਤ ਸਿੰਘ ਉਰਫ ਜੱਗੂ ਨਾਮ ਦਾ ਵਿਅਕਤੀ ਡੋਡੇ ਪੋਸਤ ਵੇਚਣ ਦਾ ਕੰਮ ਕਰਦਾ ਹੈ ਜਿਸ ਕੋਲ ਇਸ ਸਮੇਂ ਵੀ ਭਾਰੀ ਮਾਤਰਾ ਵਿਚ ਪੋਸਤ ਦੇ ਡੋਡੇ ਪਏ ਹਨ।
ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ''ਤੇ ਦੱਸੀ ਗਈ ਜਗ੍ਹਾ ''ਤੇ ਛਾਪਾਮਾਰੀ ਕਰਦੇ ਹੋਏ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਨਾਮਜ਼ਦ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਜਿਸ ਤੋਂ 85 ਕਿਲੋ ਡੋਡੇ ਪੋਸਤ ਬਰਾਮਦ ਹੋਏ। ਪੁਲਸ ਵੱਲੋਂ ਫੜੇ ਗਏ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਭਿਆਨਕ ਸੜਕ ਹਾਦਸੇ ’ਚ ਟਰੈਕਟਰ ਚਾਲਕ ਦੀ ਮੌਤ
NEXT STORY