ਚੰਡੀਗੜ੍ਹ (ਸੁਸ਼ੀਲ) : ਠੱਗਾਂ ਨੇ ਮਲੋਆ ਕਲੋਨੀ ਦੀ ਰਹਿਣ ਵਾਲੀ ਇੱਕ ਔਰਤ ਨੂੰ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਦਾ ਡਰਾਵਾ ਦੇ ਕੇ 9 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਠੱਗ ਸੀ.ਬੀ.ਆਈ. ਅਫਸਰ ਬਣ ਗਏ। ਮਹਿਲਾ ਨੂੰ ਫਸਾਉਣ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਉਸ ਨੂੰ ਫਰਜ਼ੀ ਵਾਰੰਟ ਆਰਡਰ ਦਿਖਾਏ। ਠੱਗਾਂ ਨੇ ਪੈਸੇ ਟਰਾਂਸਫਰ ਹੋਣ ਤੱਕ ਔਰਤ ਨੂੰ ਸਾਰਾ ਦਿਨ ਵੀਡੀਓ ਕਾਲ ’ਤੇ ਰੱਖਿਆ। ਡਰ ਦੇ ਮਾਰੇ ਔਰਤ ਨੇ ਠੱਗਾਂ ਵੱਲੋਂ ਦਿੱਤੇ ਖਾਤੇ ਵਿਚ 9.5 ਲੱਖ ਰੁਪਏ ਟਰਾਂਸਫਰ ਕਰ ਦਿੱਤੇ। ਜਦੋਂ ਔਰਤ ਜੋਤੀ ਨੂੰ ਪਤਾ ਲੱਗਾ ਕਿ ਉਸ ਨਾਲ ਠੱਗੀ ਹੋਈ ਹੈ ਤਾਂ ਉਸ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕੀਤੀ। ਸਾਈਬਰ ਸੈੱਲ ਨੇ ਮਾਮਲੇ ਦੀ ਜਾਂਚ ਕਰਕੇ ਜੋਤੀ ਦੀ ਸ਼ਿਕਾਇਤ ’ਤੇ ਠੱਗਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਨਿਰਮਲਾ ਸੀਤਾਰਮਨ ਖ਼ਿਲਾਫ਼ ਕੋਰਟ ਦਾ ਵੱਡਾ ਫੈਸਲਾ, FIR ਦਰਜ ਕਰਨ ਦਾ ਆਦੇਸ਼
ਸ਼ਿਕਾਇਤਕਰਤਾ ਜੋਤੀ ਵਾਸੀ ਮਲੋਆ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 5 ਅਗਸਤ 2024 ਦੀ ਸਵੇਰ ਨੂੰ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ। ਕਾਲ ਕਰਨ ਵਾਲੇ ਨੇ ਕਥਿਤ ਤੌਰ ’ਤੇ ਉਸ ਨੂੰ ਕਿਹਾ ਕਿ ਉਸ ਦਾ ਸਿਮ ਬਲਾਕ ਕਰ ਦਿੱਤਾ ਜਾਵੇਗਾ। ਜਦੋਂ ਉਸ ਨੇ ਉਸ ਦਾ ਸਿਮ ਨੰਬਰ ਬਲਾਕ ਕਰਨ ਦਾ ਕਾਰਨ ਪੁੱਛਿਆ ਤਾਂ ਧੋਖੇਬਾਜ਼ਾਂ ਨੇ ਉਸ ਨੂੰ ਦੱਸਿਆ ਕਿ ਇਹੀ ਸਿਮ ਨੰਬਰ ਕਿਸੇ ਨੇ ਜਾਰੀ ਕੀਤਾ ਹੈ ਅਤੇ ਉਹ ਇਸ ਨੰਬਰ ਨਾਲ ਮੁੰਬਈ ’ਚ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਜਵਾਬ ’ਚ ਔਰਤ ਨੇ ਕਿਹਾ ਕਿ ਉਹ ਕਦੇ ਮੁੰਬਈ ਨਹੀਂ ਗਈ। ਇਸ ਤੋਂ ਬਾਅਦ ਕਾਲਰ ਨੇ ਕਾਲ ਕਿਸੇ ਹੋਰ ਵਿਅਕਤੀ ਨੂੰ ਟਰਾਂਸਫਰ ਕਰ ਦਿੱਤੀ।
ਇਹ ਵੀ ਪੜ੍ਹੋ : ਅਮਰੀਕਾ ਜਾਣ ਵਾਲੇ ਭਾਰਤੀ ਯਾਤਰੀਆਂ ਦੀ ਗਿਣਤੀ ’ਚ ਭਾਰੀ ਵਾਧਾ
ਦੂਜੇ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਆਪ ਨੂੰ ਮੁੰਬਈ ਤੋਂ ਸੀ.ਬੀ.ਆਈ. ਅਧਿਕਾਰੀ ਦਸਦੇ ਹੋਏ ਕਿਹਾ ਕਿ ਔਰਤ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਧੋਖੇਬਾਜ਼ਾਂ ਨੇ ਦਾਅਵਾ ਕੀਤਾ ਕਿ ਉਹ ਕਥਿਤ ਤੌਰ ’ਤੇ ਇੱਕ ਹੋਰ ਵਿਅਕਤੀ ਅਸ਼ੋਕ ਗੁਪਤਾ ਦੇ ਨਾਲ ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਿਚ ਸ਼ਾਮਲ ਸੀ। ਉਨ੍ਹਾਂ ਨੇ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਦੋ ਘੰਟਿਆਂ ਦੇ ਅੰਦਰ ਮੁੰਬਈ ਪਹੁੰਚਣ ਦੇ ਨਿਰਦੇਸ਼ ਦਿੱਤੇ। ਧੋਖੇਬਾਜ਼ ਨੇ ਫਿਰ ਉਸ ਨੂੰ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਸ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਆਪਣੇ ਪਰਿਵਾਰ ਨਾਲ ਸਾਂਝੀ ਨਹੀਂ ਕਰਨੀ ਪਵੇਗੀ।
ਇਹ ਵੀ ਪੜ੍ਹੋ : ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ
ਧੋਖੇਬਾਜ਼ਾਂ ਨੇ ਕਥਿਤ ਤੌਰ ’ਤੇ ਉਸ ਨੂੰ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਫਰਜ਼ੀ ਵਾਰੰਟ ਆਰਡਰ ਦਿਖਾਇਆ। ਉਨ੍ਹਾਂ ਨੇ ਔਰਤ ਨੂੰ ਸਾਰਾ ਦਿਨ ਵੀਡੀਓ ਕਾਲ ’ਤੇ ਰਹਿਣ ਲਈ ਕਿਹਾ। ਫੋਨ ਕਰਨ ਵਾਲੇ ਨੇ ਮਾਮਲਾ ਸੁਲਝਾਉਣ ਲਈ ਉਸ ਨੂੰ ਪੈਸੇ ਟਰਾਂਸਫਰ ਕਰਨ ਲਈ ਕਿਹਾ। ਅਗਲੇ ਦਿਨ ਔਰਤ ਬੈਂਕ ਗਈ, ਅਤੇ ਆਪਣੀ ਫਿਕਸਡ ਡਿਪਾਜ਼ਿਟ ਨੂੰ ਤੁੜਵਾ ਕੇ ਆਰ.ਬੀ.ਆਈ. ਰਾਹੀਂ ਮੁਲਜ਼ਮਾਂ ਦੇ ਬੈਂਕ ਖਾਤੇ ਵਿਚ ਕੁੱਲ 9 ਲੱਖ 51 ਹਜ਼ਾਰ 347 ਰੁਪਏ ਟਰਾਂਸਫਰ ਕਰ ਦਿੱਤੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਗਾਹਕ ਡਾਟਾ ਲੀਕ ਕਰਨ ਲਈ ਉਸਦੇ ਪਿਤਾ ਅਤੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਵੀ ਦਿੱਤੀ। ਜਦੋਂ ਉਸ ਨੂੰ ਪਤਾ ਲੱਗਾ ਕਿ ਆਨਲਾਈਨ ਧੋਖੇਬਾਜ਼ਾਂ ਨੇ ਉਸ ਨਾਲ ਧੋਖਾ ਕੀਤਾ ਹੈ ਤਾਂ ਉਸ ਨੇ ਸਾਈਬਰ ਪੁਲਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ। ਪੁਲਸ ਔਰਤ ਵੱਲੋਂ ਜਮ੍ਹਾ ਕੀਤੇ ਗਏ ਠੱਗਾਂ ਦੇ ਖਾਤੇ ਦੀ ਡਿਟੇਲ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਪੁਲਸ ਮੁਲਜ਼ਮਾਂ ਨੂੰ ਫੜ ਸਕੇ।
ਇਹ ਵੀ ਪੜ੍ਹੋ : ਪੇਜਰ ਵਾਂਗ ਬਲਾਸਟ ਨਾ ਹੋ ਜਾਵੇ ਤੁਹਾਡੇ ਘਰ ਪਿਆ ਚੀਨੀ ਸਮਾਨ, ਅਲਰਟ ਮੋਡ 'ਤੇ ਭਾਰਤ ਸਰਕਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ, ਧੀ ਦੇ ਕਤਲ ਸਬੰਧੀ ਮੰਗਿਆ ਸਪੱਸ਼ਟੀਕਰਨ
NEXT STORY