ਸੰਗਰੂਰ (ਵਿਜੈ ਕੁਮਾਰ ਸਿੰਗਲਾ): ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਸ਼ੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇਕੱਤਰਤਾ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ। ਐਸੋਸੀਏਸ਼ਨ ਦੇ ਚੇਅਰਮੈਨ ਸ਼੍ਰੀ ਰਵਿੰਦਰ ਸਿੰਘ ਗੁੱਡੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਯੂਕ੍ਰੇਨ ਅਤੇ ਰੂਸ ’ਚ ਜੰਗ ਚੱਲ ਰਹੀ ਹੈ, ਉਹ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਇਹ ਜੰਗ ਜਲਦੀ ਰੁਕਵਾਉਣ ਦੇ ਯਤਨ ਕੀਤੇ ਜਾਣ ਅਤੇ ਜੋ ਇਸ ਦੇਸ਼ ਦੇ ਵਿਦਿਆਰਥੀ ਅਤੇ ਲੋਕ ਉਸ ਦੇਸ਼ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਜਲਦੀ ਵਤਨ ਵਾਪਸ ਲੈ ਕੇ ਆਉਣ ਦੇ ਯਤਨ ਤੇਜ ਕੀਤੇ ਜਾਣ।
ਇਹ ਵੀ ਪੜ੍ਹੋ : ਯੂਕ੍ਰੇਨ 'ਚ ਬਰਨਾਲਾ ਦੇ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਦੇਖਭਾਲ ਕਰਨ ਗਏ ਪਿਓ-ਤਾਇਆ ਵੀ ਯੁੱਧ 'ਚ ਫਸੇ
ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ ਨੇ ਪ੍ਰਮਾਤਮਾ ਪਾਸ ਅਰਦਾਸ ਕਰਦੇ ਹੋਏ ਕਿਹਾ ਕਿ ਜੋ ਜੰਗ ਯੂਕਰੇਨ ਅਤੇ ਰੂਸ ਵਿਚਕਾਰ ਚੱਲ ਰਹੀ ਹੈ ਇਹ ਜਲਦੀ ਖ਼ਤਮ ਹੋਵੇ ਅਤੇ ਸਾਰੇ ਵਿਸ਼ਵ ਵਿੱਚ ਅਮਨ ਸ਼ਾਂਤੀ, ਪਿਆਰ ਅਤੇ ਆਪਸੀ ਭਾਈਚਾਰਕ ਸਾਂਝ ਬਣੀ ਰਹੇ। ਇਸ ਮੌਕੇ ’ਤੇ ਸ਼੍ਰੀ ਮੱਘਰ ਸਿੰਘ ਸੋਹੀ, ਸੁਰਿੰਦਰ ਸਿੰਘ ਸੋਢੀ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਣ ਸਿੰਘ, ਸੁਰਜੀਤ ਸਿੰਘ ਆਦਿ ਵੀ ਅਰਦਾਸ ਵਿੱਚ ਸ਼ਾਮਲ ਹੋਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਹਿਸੀਲ ਕੰਪਲੈਕਸ 'ਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ DC ਨੂੰ ਦਿੱਤਾ ਮੰਗ ਪੱਤਰ
NEXT STORY