ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਗਰਭਵਤੀ ਔਰਤ ਤੇ ਉਸਦੇ ਪੇਟ 'ਚ ਪਲ ਰਹੇ ਬੱਚੇ ਦੀ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ ਸਿਮਰਨਜੀਤ ਕੌਰ (25) ਵਾਸੀ ਪਿੰਡ ਡੋਡ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੜਕ ਹਾਦਸੇ ਦੌਰਾਨ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ ਸੀ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਤੇ ਕੁੱਖ 'ਚ ਪਲ ਰਹੇ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਬਲਜੀਤ ਸਿੰਘ ਪੁੱਤਰ ਬਗੀਚਾ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਲੰਬੀ ਹਲਕੇ ਦੇ ਨਾਂ ਬੋਲਦੈ ਇਹ ਰਿਕਾਰਡ, ਦਹਾਕਿਆਂ ਤੋਂ ਚੱਲ ਰਹੀ ਰਵਾਇਤ 'ਤੇ ਮੁੜ ਲੱਗੀ ਮੋਹਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸ਼ਿਕਾਇਤਕਰਤਾ ਸਾਧੂ ਸਿੰਘ ਵਾਸੀ ਪਿੰਡ ਡੋਡ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਸਰਬਜੀਤ ਬੱਸ 'ਤੇ ਸਵਾਰ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀ ਸਨ ਤੇ ਬੱਸ ਦਾ ਡਰਾਈਵਰ ਲਾਪਰਵਾਹੀ ਨਾਲ ਬੱਸ ਚਲਾ ਰਿਹਾ ਸੀ। ਇਸ ਦੌਰਾਨ ਡਰਾਇਵਰ ਨੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਆਈਸ਼ਰ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਦੇ ਗੱਭਰੂ ਪੁੱਤ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਸਥਾਪਿਤ ਕੀਤਾ ਨਵਾਂ ਮੀਲ ਪੱਥਰ
ਇਸ ਹਾਦਸੇ ਦੌਰਾਨ ਬੱਸ 'ਚ ਬੈਠੀ ਉਸਦੀ ਨੂੰਹ ਸਿਮਰਨਜੀਤ ਕੌਰ, ਜੋ 6 ਮਹੀਨਿਆਂ ਦੀ ਗਰਭਵਤੀ ਸੀ, ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਜ਼ਖ਼ਮੀ ਹਾਲਤ 'ਚ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਉਸ ਦੇ ਢਿੱਡ 'ਚ ਪਲ਼ ਰਹੇ ਬੱਚੇ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੂੰਹ ਦੇ ਗਰਭਵਤੀ ਹੋਣ ਦੀ ਖ਼ੁਸ਼ੀ 'ਚ ਸ੍ਰੀ ਦਰਬਾਰ ਸਾਹਿਬ ਸ਼ੁਕਰਾਨਾ ਕਰਨ ਲਈ ਗਿਆ ਸੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਪੁਲਸ ਵੱਲੋਂ ‘ਆਪਰੇਸ਼ਨ ਕਲੀਨ’ ਅਧੀਨ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ
NEXT STORY