ਲੁਧਿਆਣਾ (ਸੰਨੀ): ਟ੍ਰੈਫਿਕ ਪੁਲਸ ਨੇ ਪ੍ਰੈਸ਼ਰ ਹਾਰਨ ਅਤੇ ਬਦਲੇ ਹੋਏ ਸਾਇਲੈਂਸਰ ਵਾਲੇ ਦੋਪਹੀਆ ਵਾਹਨ ਚਾਲਕਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਜ਼ੋਨ ਨੰ. 3 ਦੇ ਇੰਚਾਰਜ ਅਵਤਾਰ ਸਿੰਘ ਸੰਧੂ ਨੇ ਲਗਭਗ ਅੱਧਾ ਦਰਜਨ ਦੋਪਹੀਆ ਵਾਹਨ ਚਾਲਕਾਂ ਦੇ ਚਲਾਨ ਕੀਤੇ। ਸੰਧੂ ਨੇ ਬੁਲਟ ਬਾਈਕ ’ਤੇ ਪ੍ਰੈਸ਼ਰ ਹਾਰਨ ਅਤੇ ਬਦਲੇ ਹੋਏ ਸਾਇਲੈਂਸਰ ਰਾਹੀਂ ਪੈਦਾ ਹੋਣ ਵਾਲੇ ਸ਼ੋਰ ਨੂੰ ਮਾਪਣ ਲਈ ਡੈਸੀਬਲ ਮੀਟਰ ਦੀ ਵਰਤੋਂ ਕੀਤੀ। ਤੈਅ ਨਿਯਮਾਂ ਮੁਤਾਬਕ ਪ੍ਰੈਸ਼ਰ ਹਾਰਨ ਵਾਲੇ ਵਾਹਨਾਂ ਦਾ ਚਲਾਨ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - GST ਘਟਣ ਦੇ ਬਾਵਜੂਦ ਸਸਤਾ ਨਹੀਂ ਹੋਇਆ Verka ਦੁੱਧ! ਜਾਣੋ ਵਜ੍ਹਾ
ਉਨ੍ਹਾਂ ਦੱਸਿਆ ਕਿ ਪ੍ਰੈਸ਼ਰ ਹਾਰਨ ਅਤੇ ਉੱਚੀ ਆਵਾਜ਼ ਵਾਲੇ ਸਾਇਲੈਂਸਰ ਬਜ਼ੁਰਗਾਂ, ਬੱਚਿਆਂ ਅਤੇ ਦਿਲ ਦੇ ਮਰੀਜ਼ਾਂ ਲਈ ਖ਼ਤਰਾ ਪੈਦਾ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਨੂੰ ਪ੍ਰੈਸ਼ਰ ਹਾਰਨ ਅਤੇ ਸਾਇਲੈਂਸਰ ਨਾ ਬਦਲਣ। ਉਨ੍ਹਾਂ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਲੋਕ ਨਹੀਂ ਸੁਧਰਦੇ ਤਾਂ ਇਹ ਪੁਲਸ ਕਾਰਵਾਈ ਜਾਰੀ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਵਲ ਸਰਜਨ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
NEXT STORY