ਫ਼ਰੀਦਕੋਟ (ਰਾਜਨ) : ਸੀਨੀਅਰ ਪੁਲਸ ਕਪਤਾਨ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਸ ਦਸਤਿਆਂ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜੇਲ ’ਚ ਅਚਾਨਕ ਚੈੱਕਿੰਗ ਕੀਤੀ ਗਈ। ਇਸ ਦੌਰਾਨ ਕਰੀਬ 150 ਪੁਲਸ ਕਰਮਚਾਰੀਆਂ ਦੀਆਂ ਬਣਾਈਆਂ ਗਈਆਂ 5 ਟੀਮਾਂ ਨੇ ਕਰੀਬ 2 ਘੰਟੇ ਬੰਦੀਆਂ, ਬੈਰਕਾਂ ਅਤੇ ਆਸ ਪਾਸ ਦੇ ਇਲਾਕਿਆਂ ਦੀ ਪੜਤਾਲ ਕੀਤੀ। ਇਸ ਮੌਕੇ ਐੱਸ.ਪੀ (ਇੰਨਵੈਸਟੀਗੇਸ਼ਨ) ਸੰਦੀਪ ਕੁਮਾਰ, ਅਰੁਣ ਮੁੰਡਨ ਡੀ.ਐੱਸ.ਪੀ (ਇਨਵੈਸਟੀਗੇਸ਼ਨ), ਚਰਨਜੀਵ ਲਾਂਬਾ ਡੀ.ਐੱਸ.ਪੀ (ਐੱਨ.ਡੀ.ਪੀ.ਐੱਸ) ਤੋਂ ਇਲਾਵਾ ਜੇਲ ਅਧਿਕਾਰੀ ਵੀ ਮੌਜੂਦ ਸਨ।
ਇਸ ਦੌਰਾਨ ਪੁਲਸ ਟੀਮਾਂ ਨੇ ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ। ਸੰਦੀਪ ਕੁਮਾਰ ਐਸ.ਪੀ (ਇਨਵੈਸਟੀਗੇਸ਼ਨ) ਦੱਸਿਆ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕਰਕੇ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਚੈਕਿੰਗਾ ਜੇਲ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿਚ ਡਰ ਪੈਦਾ ਕਰਦੀਆਂ ਹਨ ਅਤੇ ਇਹ ਆਉਣ ਵਾਲੇ ਸਮੇਂ ਵਿਚ ਜਾਰੀ ਰਹਿਣਗੀਆਂ।
ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਕੰਢੇ! ਲੁਧਿਆਣੇ ਦੇ ਪਿੰਡਾਂ-ਕਾਲੋਨੀਆਂ 'ਚ ਵੀ ਹੜ੍ਹ ਦਾ ਖ਼ਤਰਾ
NEXT STORY