ਮੋਗਾ (ਗੋਪੀ ਰਾਊਕੇ)- ਹਾੜੀ ਦੀ ਫ਼ਸਲ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਮੰਡੀਆਂ ਵਿਚ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਕਰਨ ਲਈ ਕਣਕ ਦੀ ਫ਼ਸਲ ਦਾ ਨਮੀ ਰਹਿਤ ਹੋਣਾ ਅਤੀ ਜ਼ਰੂਰੀ ਹੈ। ਜੇਕਰ ਕਣਕ ਦੀ ਫ਼ਸਲ ਦੀ ਕਟਾਈ ਸਲਾਬੇ ਵਿਚ ਕੀਤੀ ਜਾਂਦੀ ਹੈ ਤਾਂ ਰਗੜ ਰਾਕਣ ਫ਼ਸਲ ਨੂੰ ਅੱਗ ਲੱਗਣ ਵਰਗੀਆਂ ਘਟਨਾਵਾਂ ਦੇ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਕੰਬਾਈਨਾਂ ਦੇ ਚੱਲਣ ਦਾ ਸਮਾਂ ਨਿਸ਼ਚਿਤ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਫ਼ੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਦੇ ਹੁਕਮ ਜ਼ਾਰੀ ਕੀਤੇ ਹਨ, ਇਹ ਹੁਕਮ ਤੁਰੰਤ ਪ੍ਰਭਾਵ ਤੋਂ 31 ਮਈ, 2023 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਫ਼ੌਜੀ ਦੀ ਪਤਨੀ ਨੇ ਅਣਪਛਾਤੇ ਕਾਰਨਾਂ ਕਰਕੇ ਕੀਤੀ ਖ਼ੁਦਕੁਸ਼ੀ
NEXT STORY