ਮੋਗਾ (ਆਜ਼ਾਦ, ਬਾਵਾ)- ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਪਿੰਡ ਘੋਲੀਆ ਖੁਰਦ ਦੇ ਇਕ ਕਥਿਤ ਲੁਟੇਰੇ ਸਮੱਗਲਰ ਦੀ 14 ਲੱਖ 46 ਹਜ਼ਾਰ 400 ਰੁਪਏ ਦੀ ਜ਼ਾਇਦਾਦ ਫ੍ਰੀਜ਼ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕਥਿਤ ਸਮੱਗਲਰ ਖਿਲਾਫ਼ ਥਾਣਾ ਸਿਟੀ ਮੋਗਾ, ਥਾਣਾ ਨਿਹਾਲ ਸਿੰਘ ਵਾਲਾ ਵਿਚ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਣ ’ਤੇ ਮਾਮਲੇ ਦਰਜ ਹੋਏ ਸਨ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਦੇ ਡੀ.ਐੱਸ.ਪੀ. ਅਨਵਰ ਅਲੀ ਅਤੇ ਥਾਣਾ ਮੁਖੀ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਕਥਿਤ ਤਸਕਰ ਨਿਰਮਲ ਸਿੰਘ ਉਰਫ਼ ਨਿੰਮਾ ਨਿਵਾਸੀ ਪਿੰਡ ਘੋਲੀਆ ਖੁਰਦ ਦੀ ਜ਼ਾਇਦਾਦ ਫ੍ਰੀਜ਼ ਕਰਨ ਦੇ ਸਬੰਧ ਵਿਚ ਭਾਰਤ ਸਰਕਾਰ ਤੋਂ ਪ੍ਰਾਪਤ ਆਦੇਸ਼ ਹੋਣ ’ਤੇ ਉਨ੍ਹਾਂ ਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਬੈਠੇ ਕਿਸਾਨ ਦਾ ਤਾਬ.ੜਤੋੜ ਗੋ.ਲ਼ੀਆਂ ਵਰ੍ਹਾ ਕੇ ਕਰ'ਤਾ ਕ.ਤਲ
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਕੀਤੀ ਗਈ ਜਾਂਚ ਦੇ ਸਮੇਂ ਪਤਾ ਲੱਗਾ ਕਿ ਕਥਿਤ ਸਮੱਗਲਰ ਨੇ ਉਕਤ ਜ਼ਾਇਦਾਦ ਗੈਰ ਕਾਨੂੰਨੀ ਢੰਗ ਨਾਲ ਖਰੀਦ ਕਰ ਕੇ ਆਪਣੇ ਨਾਂ ’ਤੇ ਕਰਵਾਈ ਹੈ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋੋ- ਵੱਡੀ ਖ਼ਬਰ ; ਪੰਜਾਬ ਪੁਲਸ ਦੇ ਸੀਨੀਅਰ ਸਹਾਇਕ ਨੇ ਕੀਤੀ ਖ਼ੁਦ.ਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਪੰਜਾਬ ਪੁਲਸ ਦੇ ਸੀਨੀਅਰ ਸਹਾਇਕ ਨੇ ਕੀਤੀ ਖ਼ੁਦ.ਕੁਸ਼ੀ
NEXT STORY