ਜ਼ੀਰਕਪੁਰ(ਮੇਸ਼ੀ): ਨਗਰ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਿਆਸੀ ਪਾਰਟੀਆਂ ਨੇ ਖੇਤਰ ਅੰਦਰ ਚੋਣ ਮੁਹਿੰਮ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਹੀ ਤੇਜ਼ ਕਰ ਦਿੱਤਾ ਹੈ। ਜਿਸ ਤਹਿਤ ਜ਼ੀਰਕਪੁਰ ਦੇ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਸੰਭਾਵੀ ਉਮੀਦਵਾਰ ਸੁਸ਼ਮਾ ਭਾਟੀਆ ਨੇ ਆਪਣੀ ਚੋਣ ਮੁਹਿੰਮ ਭਖਾਉਣ ਲਈ ਡੋਰ-ਟੂ-ਡੋਰ ਰਾਬਤਾ ਕਰਨਾ ਸ਼ੁਰੂ ਕੀਤਾ ਹੈ। ਜਿਸ ਤਹਿਤ ਪ੍ਰੀਤ ਕਲੌਨੀ ਦੇ ਲੋਕ ਵੀ ਉਨ੍ਹਾਂ ਦੇ ਸਰਮਥਨ ’ਚ ਭਰਵਾਂ ਹੁੰਗਾਰਾ ਦਿੰਦੇ ਨਜ਼ਰ ਆ ਰਹੇ ਹਨ।
ਇਸ ਮੌਕੇ ਸੁਸ਼ਮਾ ਭਾਟੀਆ ਨੇ ਦੱਸਿਆ ਕਿ ਉਹ ਸਮਾਜ ਸੇਵਾ ਲਈ ਚੋਣ ਮੈਦਾਨ ’ਚ ਉਤਰੇ ਹਨ ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਦੇ ਵਿਕਾਸ ਦੇ ਦਾਅਵੇ ਅਤੇ ਵਾਅਦੇ ਖੋਖਲੇ ਸਾਬਤ ਹੋਏ ਹਨ। ਜਿਸ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ ਬਣਨ ਕਾਰਨ ਇਨ੍ਹਾਂ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ਲਈ ਆਪ ਪਾਰਟੀ ਵੱਡੀ ਜਿੱਤ ਪ੍ਰਾਪਤ ਕਰਕੇ ਉਨ੍ਹਾਂ ਦਾ ਸਹਾਰਾ ਬਣੇਗੀ, ਜਿਸ ਲਈ ਲੋਕਾਂ ਦਾ ਵੀ ਸਮੱਰਥਨ ਪ੍ਰਾਪਤ ਹੋ ਰਿਹਾ ਹੈ। ਇਸ ਮੌਕੇ ਜਸਵਿੰਦਰ ਕੌਰ ਜੱਸੀ, ਇੰਦਰਜੀਤ ਕੌਰ ਸੈਣੀ, ਵੰਧਨਾ, ਰਮਨ, ਦੀਪ ਕੌਰ, ਸੁਖਵਿੰਦਰ ਕੌਰ, ਗੁਰਚਰਨ ਸਿੰਘ ਅਤੇ ਮਰਫੀ ਭਾਟੀਆ ਆਦਿ ਹਾਜ਼ਰ ਸਨ।
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਅਕਾਲੀ ਦਲ' ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
NEXT STORY