ਪਾਤਡ਼ਾਂ, (ਸਿੰਗਲਾ, ਮਾਨ)- ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਗਏ ਸੱਦੇ ’ਤੇ ਮੰਡਲ ਪਾਤਡ਼ਾਂ ਵੱਲੋਂ ਇਕ ਰੈਲੀ ਕਰ ਕੇ ਉੱਪ ਮੰਡਲ ਮੈਜਿਸਟਰੇਟ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜ ਕੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ। ਡਵੀਜ਼ਨ ਪ੍ਰਧਾਨ ਖਿਆਲੀ ਰਾਮ ਨੇ ਕਿਹਾ ਕਿ ਪਾਵਰਕਾਮ ਅਤੇ ਟਰਾਂਸਕੋ ਦੀ ਪ੍ਰਬੰਧਕ ਕਮੇਟੀ ਮੰਗਾਂ ’ਤੇ ਸਹਿਮਤੀ ਕਰ ਕੇ ਮੁਲਾਜ਼ਮਾਂ ਨਾਲ ਧੋਖਾ ਕਰਦੀ ਆ ਰਹੀ ਹੈ। ਜਥੇਬੰਦੀ ਵੱਲੋਂ ਦੂਸਰੇ ਰਾਜਾਂ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਬਰਾਬਰ ਦਾ ਦਰਜਾ ਮੰਗ ਰਹੀ ਹੈ। ਇਸ ਦੌਰਾਨ ਬਿਜਲੀ ਯੂਨਿਟਾਂ ਵਿਚ ਛੋਟ, ਮੈਡੀਕਲ ਕੈਸ਼ਲੈੈੱਸ ਅਤੇ ਹੋਰ ਕਈ ਮੰਗਾਂ ਹਨ। ਇਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਮੁੱਖ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਮੌਕੇ ਸਵਰਨਜੀਤ ਸਿੰਘ, ਮੱਘਰ ਸਿੰਘ, ਕਰਨੈਲ ਸਿੰਘ, ਸੁਖਦੇਵ ਰਾਮ, ਜਰਨੈਲ ਸਿੰਘ, ਮੋਹਣ ਸਿੰਘ, ਗੁਰਮਤਿ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਸਫਾਬਾਦੀ ਗੇਟ ਕੋਲ ਪੁਲਸ ’ਤੇ ਵਰ੍ਹੇ ਇੱਟਾਂ-ਰੋਡ਼ੇ
NEXT STORY