ਚੰਡੀਗਡ਼੍ਹ, (ਭੁੱਲਰ)- ਪੰਜਾਬ ਸੀ. ਪੀ. ਆਈ. ਨੇ 13 ਫਰਵਰੀ ਨੂੰ ਸਾਰੇ ਪੰਜਾਬ ਵਿਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਲੋਕ-ਵਿਰੋਧੀ ਬਜਟ ਨੂੰ ਸਾਡ਼ਨ ਅਤੇ ਪ੍ਰਧਾਨ ਮੰਤਰੀ ਦੀ ਫਿਰਕੂ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਹੈ। ਇਹ ਫੈਸਲਾ ਅੱਜ ਇਥੇ ਹੋਈ ਪ੍ਰਮੁੱਖ ਆਗੂਆਂ ਦੀ ਮੀਟਿੰਗ ’ਚ ਲਿਆ ਗਿਆ। ਮੀਟਿੰਗ ’ਚ ਸੀਨੀਅਰ ਆਗੂ ਭੁਪਿੰਦਰ ਸਾਂਬਰ, ਹਰਦੇਵ ਅਰਸ਼ੀ ਸਾਬਕਾ ਐੱਮ. ਐੱਲ. ਏ., ਨਿਰਮਲ ਧਾਲੀਵਾਲ, ਗੁਰਨਾਮ ਕੰਵਰ ਅਤੇ ਪ੍ਰਿਥੀਪਾਲ ਮਾਡ਼ੀਮੇਘਾ ਆਦਿ ਸ਼ਾਮਲ ਸਨ।
ਜਾਣਕਾਰੀ ਦਿੰਦਿਆਂ ਬੰਤ ਬਰਾਡ਼ ਸੂਬਾ ਸਕੱਤਰ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਕਿਸਾਨਾਂ, ਖੇਤ ਮਜ਼ਦੂਰਾਂ-ਮੁਲਾਜ਼ਮਾਂ ਮੱਧ-ਵਰਗੀ ਜਮਾਤਾਂ ਵਾਸਤੇ ਕੋਈ ਰਿਆਇਤ ਨਹੀਂ ਦਿੱਤੀ ਗਈ। ਬੇਰੁਜ਼ਗਾਰੀ ਨੂੰ ਦੂਰ ਕਰਨ ਅਤੇ ਕਿਸਾਨੀ ਮਸਲਿਆਂ ਨੂੰ ਸੁਲਝਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ ਅਤੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਮਹੀਨਾ ਦੇਣ ਦੀ ਗੱਲ ਕਰ ਕੇ ਉਨ੍ਹਾਂ ਦੇ ਜ਼ਖਮਾਂ ’ਤੇ ਲੂਣ ਛਿਡ਼ਕਣ ਵਾਲੀ ਗੱਲ ਕੀਤੀ ਹੈ। ਮੋਦੀ ਸਰਕਾਰ ਦੇਸ਼ ਵਿਚ ਫਿਰਕੂ ਸ਼ਕਤੀਆਂ ਨੂੰ ਲਗਾਤਾਰ ਹੱਲਾਸ਼ੇਰੀ ਦੇ ਕੇ ਘੱਟ ਗਿਣਤੀਆਂ ’ਚ ਡਰ ਪੈਦਾ ਕਰ ਰਹੀ ਹੈ।
ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ 'ਤੇ ਭਲਕੇ ਹੋਵੇਗੀ ਸੁਣਵਾਈ
NEXT STORY