ਜਲਾਲਾਬਾਦ (ਜਤਿੰਦਰ,ਨਿਖੰਜ)-ਭਾਰਤੀ ਕਮਿਊਨਿਸਟ ਪਾਰਟੀ ਅਤੇ ਜਨਰਲ ਰੇਤਾ ਵਰਕਰਰ਼ ਯੂਨੀਅਨ ਵੱਲੋਂ ਅੱਜ ਜਲਾਲਾਬਾਦ ਦੇ ਲਾਗਲੇ ਪਿੰਡ ਮੋਹਰ ਸਿੰਘ ਵਾਲਾ (ਧਰਮੂ ਵਾਲਾ ) ਵਿਖੇ ਜ਼ਿਲਾ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪੁਤਲਾ ਫੂਕ ਰੋਸ ਪ੍ਰਦਰਸ਼ਨ 'ਚ ਕਾਮਰੇਡ ਤੇਜਾ ਸਿੰਘ ਅਮੀਰ ਖਾਸ ਅਤੇ ਕਾ. ਕ੍ਰਿਸ਼ਨ ਧਰਮੂ ਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ।
ਆਗੂਆਂ ਨੇ ਕਿਹਾ ਜ਼ਿਲਾ ਫਾਜ਼ਿਲਕਾ 'ਚ ਰੇਤ ਦੀ ਨਾਜਾਇਜ਼ ਮਾੲੀਨਿੰਗ ਵੱਡੇ ਪੱਧਰ 'ਤੇ ਚੱਲ ਰਹੀ, ਜੋ ਕਿ ਜ਼ਿਲਾ ਫਾਜ਼ਿਲਕਾ ਦਾ ਡਿਪਟੀ ਕਮਿਸ਼ਨਰ , ਜ਼ਿਲਾ ਫਾਜ਼ਿਲਕਾ ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਜੋ ਕਿ ਕੁਦਰਤ ਨਾਲ ਖਿਲਵਾੜ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਰੇਤਾ ਠੇਕੇਦਾਰ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਰੇਤ ਦੀ ਖੁਦਾਈ ਕਰ ਰਹੇ ਹਨ ਅਤੇ ਉਕਤ ਠੇਕੇਦਾਰਾਂ ਖਿਲਾਫ ਪੁਲਸ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਖੱਡਾਂ ਨੂੰ ਬੰਦ ਨਾ ਕਰਵਾਇਆ ਗਿਆ ਅਤੇ ਕਿ ਠੇਕੇਦਾਰਾਂ ਖਿਲਾਫ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ, ਇਹ ਪੁਤਲੇ ਫੂਕ ਪ੍ਰਦਰਸ਼ਨ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 30 ਜੁਲਾਈ ਨੂੰ ਫਿਰੋਜ਼ਪੁਰ- ਫਾਜ਼ਿਲਕਾ ਰੋਡ ਜਾਮ ਕਰ ਕੇ ਡੀ. ਸੀ. ਦੇ ਖਿਲਾਫ ਕਾਮਰੇਡਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰੰਗਾ ਧਰਮੂਵਾਲਾ, ਮੰਗਤ ਸੁਖੇਰਾ ਰਵੀ ਫੱਤੂਵਾਲਾ, ਕਾ. ਚੰਨ ਅਤੇ ਕਾਮਰੇਡ ਸੋਨਾ ਲਮੋਚੜ ਕਲਾਂ ਅਤੇ ਵੱਡੀ ਗਿਣਤੀ ਵਿਚ ਰੇਤ ਮਜ਼ਦੂਰ ਯੂਨੀਅਨ ਦੇ ਮੈਂਬਰ ਵੀ ਹਾਜ਼ਰ ਸਨ।
ਖੁੱਲ੍ਹੇ ਆਸਮਾਨ ਹੇਠ ਰਹਿਣ ਲਈ ਮਜ਼ਬੂਰ ਮਸਤੂਵਾਲਾ ਦਾ ਪਰਿਵਾਰ
NEXT STORY