ਚੰਡੀਗੜ੍ਹ,(ਸ਼ਰਮਾ) : ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਅੱਜ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਪੰਜਾਬ ਦੇ 4 ਬਹਾਦਰ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਕ ਸਾਦੇ ਸਮਾਗਮ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਕੁਰਬਾਨ ਹੋਏ ਇਨ੍ਹਾਂ ਜਵਾਨਾਂ ਦੀ ਸ਼ਹਾਦਤ ਨੂੰ ਪੂਰਾ ਮੁਲਕ ਨਮਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਉਨ੍ਹਾਂ ਆਖਿਆ ਕਿ ਅੱਤਵਾਦ ਦੇ ਟਾਕਰੇ ਲਈ ਪੂਰਾ ਮੁਲਕ ਇਕਜੁੱਟ ਹੈ ਅਤੇ ਮਨੁੱਖਤਾ ਦੇ ਦੁਸ਼ਮਣ ਅੱਤਵਾਦ ਨੂੰ ਮੂੰਹ ਦੀ ਖਾਣੀ ਪਵੇਗੀ।
ਜਾਖੜ ਨੇ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦੇ ਨਾਲ ਖੜ੍ਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਨੂੰ ਨੁਕਸਾਨ ਪਹੁੰਚਣ ਦੇ ਅੱਤਵਾਦੀਆਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਜਾਅਲੀ ਦਸਤਾਵੇਜਾਂ ਸਹਾਰੇ ਫੌਜ 'ਚ ਹੋਏ ਭਰਤੀ ਨੌਜਵਾਨਾਂ ਖਿਲਾਫ ਮਾਮਲਾ ਦਰਜ
NEXT STORY