ਚੰਡੀਗੜ੍ਹ (ਅੰਕੁਰ) - ਪੰਜਾਬ ਸਰਕਾਰ ਨੇ ਸੂਬੇ ’ਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਪਹਿਲਾਂ ਤੋਂ ਮੌਜੂਦ ਲਾਇਸੈਂਸਾਂ ਦੇ ਨਵੀਨੀਕਰਨ ਦੀ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਜਾਣਕਾਰੀ ਮੁਤਾਬਕ ਪੰਜਾਬ ’ਚ ਲਗਾਤਾਰ ਵਧ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਵਧ ਰਹੇ ਗੰਨ ਕਲਚਰ ਅਤੇ ਅਸਲਾ ਲਾਇਸੈਂਸ ਜਾਰੀ ਕਰਨ ’ਚ ਹੋ ਰਹੀਆਂ ਕਥਿਤ ਧਾਂਦਲੀਆਂ ਤੋਂ ਬਾਅਦ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਮਿਲੇ ਅਲਰਟ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਹੈ।
ਇਹ ਵੀ ਪੜ੍ਹੋ : ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
ਇਸ ਸਬੰਧ ਵਿਚ ਜਾਣਕਾਰੀ ਦੇਣ ਵਾਲੇ ਸੂਤਰਾਂ ਮੁਤਾਬਕ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਨਵੇਂ ਅਸਲਾ ਲਾਇਸੈਂਸ ਜਾਰੀ ਨਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਆਬਾਦੀ ਦੇਸ਼ ਦੀ ਕੁੱਲ ਆਬਾਦੀ ਦਾ ਸਿਰਫ਼ 2 ਫ਼ੀਸਦੀ ਹੈ ਪਰ ਦੇਸ਼ ’ਚ ਮੌਜੂਦ ਕੁੱਲ ਲਾਇਸੈਂਸੀ ਹਥਿਆਰਾਂ ਦਾ ਲੱਗਭਗ 10 ਫੀਸਦੀ ਹਿੱਸਾ ਇਕੱਲੇ ਪੰਜਾਬ ’ਚ ਹੈ। ਇੱਥੇ ਕੁੱਲ ਅਸਲਾ ਧਾਰਕ ਤਕਰੀਬਨ 3.46 ਲੱਖ ਹਨ ਪਰ ਰਜਿਸਟਰਡ ਹਥਿਆਰ 4.30 ਲੱਖ ਤੋਂ ਵੱਧ ਹਨ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ’ਚ ‘ਰਾਈਟ ਟੂ ਐਜੂਕੇਸ਼ਨ’ ਹੋਇਆ ਫੇਲ੍ਹ? ਸਕੂਲ ਅਲਾਟ ਹੋਣ ਦੇ ਬਾਵਜੂਦ 17 ਬੱਚੇ ਦਾਖ਼ਲੇ ਤੋਂ ਵਾਂਝੇ
NEXT STORY