ਬੁਢਲਾਡਾ(ਬਾਂਸਲ)— ਦੇਸ਼ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਪੰਜਾਬ ਵਿਚ ਵੀ ਪੋਸਤ ਦੀ ਖੇਤੀ ਕਰਨ ਦੀ ਖੁੱਲ ਦਿੱਤੀ ਜਾਵੇ। ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਦੋਦੜਾ ਨੇ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਵਿਚ ਜਿਸ ਤਰ੍ਹਾਂ ਸਰਕਾਰ ਨੇ ਪੋਸਤ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਹੋਈ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਇਹ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਖੇਤੀ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿਚ ਵੀ ਸੁਧਾਰ ਹੋਵੇਗਾ। ਸਾਡਾ ਮਕਸਦ ਨਸ਼ਿਆਂ ਨੂੰ ਵਧਾਵਾ ਦੇਣਾ ਨਹੀਂ ਹੈ, ਸਗੋਂ ਮੈਡੀਕਲ ਦਵਾਈਆਂ ਦੇ ਤੌਰ 'ਤੇ ਵਪਾਰ ਵਿਚ ਵਾਧਾ ਕਰਨਾ ਹੈ।
ਇਸ ਮੌਕੇ ਜ਼ਿਲਾ ਪ੍ਰਚਾਰ ਸਕੱਤਰ ਤਾਰਾ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਕਿਸਾਨ ਕਰਜ਼ੇ ਦੇ ਜਾਲ ਵਿਚ ਫਸਦਾ ਜਾ ਰਿਹਾ ਹੈ, ਜਿਸ ਦਾ ਕਾਰਨ ਫਸਲਾ ਦਾ ਸਹੀ ਮੁੱਲ ਨਾ ਮਿਲਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਵਾਉਣਾ ਹੈ ਤਾਂ ਪੋਸਤ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਕਿਸਾਨ ਆਰਥਿਕ ਤੌਰ 'ਤੇ ਮਜਬੂਤ ਹੋ ਸਕੇ। ਅੱਗੇ ਉਨ੍ਹਾਂ ਕਿਹਾ ਕਿ ਇਸ ਖੇਤੀ ਦੀ ਦੇਖ-ਰੇਖ ਸਰਕਾਰ ਖੁਦ ਕਰੇ, ਜਿਸ ਲਈ ਜਥੇਬੰਦੀ ਵਲੋਂ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਇਕ ਵਿਸ਼ਾਲ ਰੈਲੀ ਕੱਢੀ ਜਾਵੇਗੀ ਅਤੇ ਸਰਕਾਰ ਨੂੰ ਮੰਗ-ਪੱਤਰ ਦੇ ਕੇ ਖੇਤੀ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਤਰਲੋਕ ਸਿੰਘ, ਮਹਿੰਦਰ ਸਿੰਘ, ਮੋਹਨ ਸਿੰਘ, ਕੁਲਵੰਤ ਸਿੰਘ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।
ਖੇਤੀਬਾੜੀ ਅਧਿਕਾਰੀਆਂ ਨੇ ਕੀਤੀ ਦੁਕਾਨਾਂ ਦੀ ਚੈਕਿੰਗ
NEXT STORY