ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) 'ਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਵਿਸਾਖੀ ਵਾਲੇ ਦਿਨ ਨੋਟੀਫਿਕੇਸ਼ਨ ਜਾਰੀ ਕਰਦਿਆਂ ਭਾਖੜਾ ਬੋਰਡ 'ਚੋਂ ਪੰਜਾਬ ਅਤੇ ਹਰਿਆਣਾ ਦੀ ਪੱਕੀ ਮੈਂਬਰੀ ਖ਼ਤਮ ਕਰ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਸਿਆਸੀ ਧਿਰਾਂ ਵਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ। ਨਵੇਂ ਨਿਯਮਾਂ ਅਨੁਸਾਰ ਇਨ੍ਹਾਂ ਬੋਰਡ ਮੈਂਬਰਾਂ ਦੀ ਤਾਇਨਾਤੀ ਲਈ ਪੰਜਾਬ ਅਤੇ ਹਰਿਆਣਾ ਦਾ ਹੋਣਾ ਲਾਜ਼ਮੀ ਨਹੀਂ ਰਿਹਾ।
ਇਸ ਫ਼ੈਸਲੇ ਦਾ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ ਅਤੇ ਚੋਣਾਂ ਮਗਰੋਂ ਪੰਜਾਬ ਦਾ ਪਾਣੀ ਹਰਿਆਣਾ ਲਿਜਾਣ ਦੀ ਤਿਆਰੀ ਵਿੱਚ ਹੈ। ਇਸੇ ਤਰ੍ਹਾਂ ਬਾਕੀ ਪਾਰਟੀਆਂ ਵਲੋਂ ਵੀ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ ਹਾਲਾਤ 'ਚ ਗੋਲ਼ੀ ਲੱਗਣ ਨਾਲ ਮੌਤ
NEXT STORY