ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੇ ਰਿਮੋਟ ਕੰਟਰੋਲ 'ਤੇ ਚੱਲ ਰਹੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਦੀ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ।
ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾ ਮਿਹਨਤਕਸ਼ ਆਮ ਨਾਗਰਿਕ ਸੁਰੱਖਿਅਤ ਹੈ, ਨਾ ਮਹਿਲਾਵਾਂ ਅਤੇ ਨਾ ਹੀ ਵਪਾਰੀ। ਹਾਲ ਹੀ ਵਿੱਚ ਨਾਭਾ ਵਿੱਚ ਦਿਨ-ਦਿਹਾੜੇ ਇਕ ਰੇਹੜੀ ਵਾਲੇ ਨਾਲ ਹੋਈ ਲੁੱਟ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਵਿੱਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਢਹਿ ਜਾਣ ਦਾ ਸਪੱਸ਼ਟ ਸਬੂਤ ਹਨ। ਉਨ੍ਹਾਂ ਕਿਹਾ ਕਿ ਚੇਨ ਸਨੈਚਿੰਗ, ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਹੁਣ ਆਮ ਹੋ ਚੁੱਕੀਆਂ ਹਨ ਅਤੇ ਅਪਰਾਧੀ ਖੁੱਲ੍ਹੇਆਮ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟ ਰਹੇ ਹਨ।
ਇਹ ਵੀ ਪੜ੍ਹੋ: ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ 'ਬਦਲਾਅ' ਦੇ ਸੁਪਨੇ ਦਿਖਾਏ ਸਨ, ਪਰ ਅੱਜ ਪੰਜਾਬ ਨੂੰ ਡਰ, ਅਸੁਰੱਖਿਆ, ਬੇਲਗਾਮ ਅਪਰਾਧ ਅਤੇ ਆਰਥਿਕ ਦਿਵਾਲੀਆਪਨ ਮਿਲਿਆ ਹੈ। ਜਦੋਂ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਸਿਆਸੀ ਡਰਾਮਿਆਂ ਅਤੇ ਪ੍ਰਚਾਰ ਵਿੱਚ ਰੁੱਝੀ ਰਹਿੰਦੀ ਹੈ ਤਾਂ ਅਪਰਾਧੀਆਂ ਦੇ ਹੌਸਲੇ ਆਪਣੇ ਆਪ ਬੁਲੰਦ ਹੋ ਜਾਂਦੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਨੇ ਵਿਗੜ ਰਹੀ ਕਾਨੂੰਨ-ਵਿਵਸਥਾ 'ਤੇ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ, "ਕੀ ਇਹੀ ਤੁਹਾਡਾ ਵਾਅਦਾ ਕੀਤਾ ਹੋਇਆ 'ਬਦਲਾਅ' ਹੈ? ਕੀ ਇਹੀ ਤੁਹਾਡਾ ਬਹੁਚਰਚਿਤ ਸ਼ਾਸਨ ਮਾਡਲ ਹੈ?"
ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਇਸ਼ਤਿਹਾਰਾਂ ਅਤੇ ਸਿਆਸੀ ਪ੍ਰਚਾਰ 'ਤੇ ਲੋਕਾਂ ਦਾ ਪੈਸਾ ਖਰਚਣ ਦੀ ਬਜਾਏ ਨਾਗਰਿਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਸਭ ਤੋਂ ਵੱਧ ਤਰਜੀਹ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੁਣ ਬਹਾਨੇ ਨਹੀਂ, ਸਗੋਂ ਜਵਾਬਦੇਹੀ, ਠੋਸ ਕਾਰਵਾਈ ਅਤੇ ਡਰ-ਮੁਕਤ ਮਾਹੌਲ ਚਾਹੀਦਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਕੇ ਸੂਬੇ ਵਿੱਚ ਕਾਨੂੰਨ-ਵਿਵਸਥਾ ਬਹਾਲ ਕੀਤੀ ਜਾਵੇ ਅਤੇ ਪੰਜਾਬ ਦੇ ਹਰ ਨਾਗਰਿਕ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ: Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਕਾਬੂ ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ
NEXT STORY