ਮੁੱਲਾਂਪੁਰ ਦਾਖਾ (ਕਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੰਵਲ ਨੈਨ ਸਿੰਘ ਕੰਗ ਵੱਲੋਂ ਸਬ-ਤਹਿਸੀਲ ਸਿੱਧਵਾਂ ਬੇਟ ਅਧੀਨ ਪਿੰਡ ਕੋਟ ਉਮਰਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 8.80 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸੰਗਠਨ ਇੰਚਾਰਜ ਪਰਮਿੰਦਰ ਸਿੰਘ, ਬਲਾਕ ਪ੍ਰਧਾਨ ਬਲਕਾਰ ਸਿੰਘ, ਬਲਾਕ ਪ੍ਰਧਾਨ ਜਗਦੇਵ ਸਿੰਘ, ਸਰਪੰਚ ਕੋਟ ਮਾਨਾ ਮਨਜੀਤ ਸਿੰਘ, ਸਰਪੰਚ ਗੋਰਾਹੂਰ ਮਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਵਿਧਾਇਕ ਨਾਲ ਵਾਪਰਿਆ ਸੜਕ ਹਾਦਸਾ! ਸ਼ਰਾਬ ਦੀ ਲੋਰ 'ਚ ਕਾਰ ਚਾਲਕ ਨੇ ਮਾਰੀ ਟੱਕਰ
ਡਾ. ਕੇ.ਐੱਨ.ਐੱਸ. ਕੰਗ ਨੇ ਦੱਸਿਆ ਕਿ ਸਬ-ਤਹਿਸੀਲ ਸਿੱਧਵਾਂ ਬੇਟ ਅਧੀਨ ਪਿੰਡ ਕੋਟ ਉਮਰਾ ਵਿਖੇ ਵੱਖ-ਵੱਖ ਪਿੰਡਾਂ ਦੇ ਕਰੀਬ 23 ਹੜ੍ਹ ਪ੍ਰਭਾਵਿਤ ਲਾਭਪਤਾਰੀਆਂ ਨੂੰ ਇਹ ਰਾਸ਼ੀ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਵਾਲੀ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਪਹੁੰਚਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੱਲ 'ਤੇ ਦ੍ਰਿਡ ਸੰਕਲਪ ਹੈ ਕਿ ਹੜ੍ਹ ਦੀ ਮਾਰ ਹੇਠ ਆਏ ਹਰ ਪਰਿਵਾਰ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1,20,000 ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲੇ। ਉਨ੍ਹਾਂ ਦੱਸਿਆ ਕਿ ਦਿਨ-ਰਾਤ ਇੱਕ ਕਰਕੇ 'ਆਪ' ਪਾਰਟੀ ਦੀ ਸਰਕਾਰ ਵੱਲੋਂ ਇਹ ਸਭ ਕੁਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਟੀਮਾਂ ਨੇ ਹਰ ਘਰ ਤੱਕ ਪਹੁੰਚ ਕਰਦਿਆਂ ਆਪਣੀ ਅਣਥੱਕ ਮਿਹਨਤ ਨਾਲ ਇਸ ਵਿਸ਼ਾਲ ਕਾਰਜ ਨੂੰ ਨੇਪਰੇ ਚਾੜ੍ਹਿਆ ਹੈ।
ਮਰੀਜ਼ ਨੂੰ ਲਾਸ਼ ਨਾਲ ਲਿਟਾਈ ਰੱਖਣ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਖ਼ਤ ਨਿਰਦੇਸ਼
NEXT STORY