ਬੁਢਲਾਡਾ, (ਮਨਜੀਤ)- ਵੱਖ-ਵੱਖ ਸਮਾਜ ਸੇਵੀਆਂ, ਕਿਸਾਨ ਆਗੂਆਂ ਅਤੇ ਰਾਜਨੀਤਿਕ ਆਗੂਆਂ ਵੱਲੋਂ ਪੰਜਾਬ ਕੇਸਰੀ ਗਰੁੱਪ 'ਤੇ ਪੰਜਾਬ ਸਰਕਾਰ ਦੀ ਦਮਨਕਾਰੀ ਨੀਤੀ ਦੀ ਆਲੋਚਨਾ ਕੀਤੀ ਜਾ ਰਹੀ ਹੈ। ਮਹਿੰਦਰ ਸਿੰਘ ਸੈਦੇਵਾਲਾ, ਬੂਟਾ ਸਿੰਘ ਝਲਬੂਟੀ ਸਾਬਕਾ ਜ਼ਿਲ੍ਹਾ ਪ੍ਰਧਾਨ ਪੰਚਾਇਤ ਯੂਨੀਅਨ ਮਾਨਸਾ, ਸਾਬਕਾ ਸਰਪੰਚ ਰਾਮ ਸਿੰਘ ਕਲੀਪੁਰ, ਸੁਖਪਾਲ ਸਿੰਘ ਦਲੇਲ ਵਾਲਾ ਨੇ ਪੰਜਾਬ ਸਰਕਾਰ ਤੋਂ ਤੁਰੰਤ ਇਸ ਕਾਰਵਾਈ ਨੂੰ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ “ਯੁੱਧ ਮੀਡੀਆ ਵਿਰੁੱਧ” ਚਲਾਇਆ ਗਿਆ ਹੈ, ਉਸ ਨੂੰ ਰੋਕਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੇਸਰੀ ਅਦਾਰਾ ਕਦੇ ਵੀ ਸਰਕਾਰ ਦੀ ਧੋਂਸ ਅੱਗੇ ਨਹੀਂ ਦੱਬਿਆ ਅਤੇ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਅਤੇ ਉੱਚੀਆਂ ਕਦਰਾਂ-ਕੀਮਤਾਂ ਲਈ ਇੱਕ ਮਿਸਾਲ ਵਜੋਂ ਪੇਸ਼ ਕੀਤਾ ਜਾਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਦਮਨਕਾਰੀ ਨੀਤੀ ਵਿਰੁੱਧ ਪੰਜਾਬ ਕੇਸਰੀ ਗਰੁੱਪ ਦਾ ਸਾਰੇ ਲੋਕ ਸਮਰਨਥ ਕਰਦੇ ਹਨ।
ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ : ਡਾ. ਨਿਸ਼ਾਨ ਸਿੰਘ
NEXT STORY