ਚੰਡੀਗੜ੍ਹ(ਅੰਕੁਰ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ 'ਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤਾਂ 'ਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ 'ਚ ਵਿਕਰੀ ਲਈ ਪਹੁੰਚੇ ਝੋਨੇ ਨੂੰ ਵੀ ਨੁਕਸਾਨ ਪਹੁੰਚਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ ਮਿਹਨਤ, ਪੂੰਜੀ ਅਤੇ ਸਮਾਂ ਲਗਾ ਕੇ ਫ਼ਸਲ ਤਿਆਰ ਕਰਦੇ ਹਨ। ਪਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਣ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਸੱਟ ਵੱਜਦੀ ਹੈ। ਖ਼ਾਸ ਕਰਕੇ ਮੰਡੀਆਂ ਵਿੱਚ ਪਏ ਝੋਨੇ ਦੇ ਮੀਂਹ ਨਾਲ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਉਪਜ ਦੀ ਸੰਭਾਲ ਅਤੇ ਵਿਕਰੀ ਸਬੰਧੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ ਤਾਂ ਰਹਿ ਗਈ ਹੱਕੀ-ਬੱਕੀ
ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਵਿਸ਼ੇਸ਼ ਗਿਰਦਾਵਰੀ ਅਤੇ ਨੁਕਸਾਨ ਦਾ ਸਰਵੇਖਣ ਕਰਵਾਇਆ ਜਾਵੇ। ਖੇਤਾਂ ਵਿੱਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿੱਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਸਹੀ ਮੁਲਾਂਕਣ ਕਰਕੇ ਕਿਸਾਨਾਂ ਲਈ ਪੂਰੇ ਅਤੇ ਢੁੱਕਵੇਂ ਮੁਆਵਜ਼ੇ ਦਾ ਤੁਰੰਤ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ ਅਤੇ ਕੇਂਦਰ ਸਰਕਾਰ ਵੀ ਇਸ ਸੰਕਟ ਦੀ ਘੜੀ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦਾ ਐਲਾਨ ਕਰੇ। ਮੰਡੀਆਂ ਵਿੱਚ ਪਏ ਮੀਂਹ ਨਾਲ ਪ੍ਰਭਾਵਿਤ ਝੋਨੇ ਦੀ ਸੰਭਾਲ, ਖ਼ਰੀਦ ਅਤੇ ਕਿਸਾਨਾਂ ਨੂੰ ਬਣਦੀ ਅਦਾਇਗੀ ਯਕੀਨੀ ਬਣਾਉਣ ਲਈ ਵੀ ਫੌਰੀ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ-ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ, ਛੋਟੀ ਉਮਰੇ ਬਣਾਇਆ ਵਰਲਡ ਰਿਕਾਰਡ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸ ਦੁੱਖ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ। ਇਸ ਲਈ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦੇ ਨੁਕਸਾਨ ਤੋਂ ਰਾਹਤ ਦੇਣਾ ਸਰਕਾਰਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਤਾਂ ਜੋ ਕਿਸਾਨ ਇਸ ਸੰਕਟ ਵਿੱਚੋਂ ਉਭਰ ਸਕਣ। ਪ੍ਰੈਸ ਬਿਆਨ ਮੀਡੀਆ ਇਨਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ।
ਇਹ ਵੀ ਪੜ੍ਹੋ-ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'
NEXT STORY