ਖਰੜ, (ਅਮਰਦੀਪ ਸਿੰਘ ਸੈਣੀ) : ਭਾਰਤਮਾਲਾ ਹਾਈਵੇਅ 'ਤੇ ਖਰੜ-ਬਜਹੇੜੀ ਟੋਲ ਪਲਾਜ਼ਾ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦਾ ਇੱਕ ਪਰਿਵਾਰ ਹਰਿਆਣਾ ਦੇ ਜੀਂਦ ਸ਼ਹਿਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਨੰਬਰ ਐਚ.ਪੀ.20 ਜੀ.-5666 ਰਾਹੀਂ ਆਪਣੇ ਘਰ ਵਾਪਸ ਪਰਤ ਰਿਹਾ ਸੀ । ਜਦੋਂ ਉਹ ਬਜਹੇੜੀ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੇ ਅੱਗੇ ਚੱਲ ਰਹੇ ਇੱਕ ਟੈਂਕਰ ਨੇ ਅਚਾਨਕ ਬਰੇਕ ਲਗਾ ਦਿੱਤੀ ।
ਇਸ ਕਾਰਨ ਕਾਰ ਬੇਕਾਬੂ ਹੋ ਕੇ ਟੈਂਕਰ ਦੇ ਪਿੱਛੇ ਜਾ ਟਕਰਾਈ । ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਹਾਦਸੇ ਦੀ ਸੂਚਨਾ ਮਿਲਦੇ ਹੀ ਘੜੂੰਆਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਖਰੜ ਪਹੁੰਚਾਇਆ ਗਿਆ। ਮ੍ਰਿਤਕਾਂ ਦੀ ਪਛਾਣ ਪੀਊਸ ਜੈਨ 28, ਉਸ ਦੀ ਪਤਨੀ ਹਰੀਸੀਤਾ 26 ਅਤੇ ਸੁਰੇਸ਼ 65 ਸਾਲ ਵਜੋਂ ਹੋਈ ਹੈ । ਘੜੂੰਆਂ ਪੁਲਸ ਵੱਲੋਂ ਹਾਦਸੇ ਦੇ ਸਹੀ ਕਾਰਨਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੰਨਾ 'ਚ ਹਾਈਵੋਲਟੇਜ ਡਰਾਮਾ: ਪੁਲਸ ਨੂੰ ਦੇਖ ਛੱਤ 'ਤੇ ਚੜ੍ਹਿਆ ਵਿਅਕਤੀ, ਵੀਡੀਓ ਬਣਾ ਲਾਏ ਗੰਭੀਰ ਦੋਸ਼
NEXT STORY