ਕੁਹਾੜਾ, (ਜ. ਬ.)— ਕੋਰੋਨਾ ਦੀ ਭਿਆਨਕ ਬੀਮਾਰੀ ਕਾਰਨ ਪੰਜਾਬ ਵਿਚ ਕਰਫਿਊ ਲਾਗੂ ਹੋਣ ਕਾਰਨ ਸਾਰਾ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ। ਕਈ ਗਰੀਬ ਪਰਿਵਾਰ ਰੋਟੀ ਦੁੱਖੋਂ ਭੁੱਖਾ ਨਾ ਰਹਿ ਜਾਵੇ, ਇਸ ਲਈ ਜਿੱਥੇ ਸਰਕਾਰ ਅਤੇ ਸਮਾਜ ਸੇਵੀ ਜੱਥੇਬੰਦੀਆਂ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ, ਉਸਦੇ ਨਾਲ ਹੀ ਪੰਜਾਬ ਪੁਲਸ ਸਰਕਾਰ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਨਿਭਾਉਣ ਦੇ ਨਾਲ-ਨਾਲ ਇਨਸਾਨੀਅਤ ਦੀ ਜ਼ਿੰਮੇਵਾਰੀ ਨੂੰ ਵੀ ਬਾਖੂਬੀ ਨਿਭਾ ਰਹੀ ਹੈ।
ਜਿਸ ਦੌਰਾਨ ਪੰਜਾਬ ਪੁਲਸ ਵੱਲੋਂ ਆਪਣੇ ਤੌਰ 'ਤੇ ਲੋੜਵੰਦ ਲੋਕਾਂ ਲਈ ਲੰਗਰ ਅਤੇ ਰਾਸ਼ਨ ਦਾ ਪ੍ਰਬੰਧ ਕਰ ਕੇ ਉਨ੍ਹਾਂ ਦੇ ਘਰ-ਘਰ ਪਹੁੰਚਾਇਆ ਗਿਆ, ਤਾਂ ਜੋ ਇਸ ਮੁਸ਼ਕਿਲ ਦੀ ਘੜੀ ਵਿਚ ਕੋਈ ਵੀ ਵਿਅਕਤੀ ਭੁੱਖਾ ਨਾ ਰਹਿ ਜਾਵੇ, ਜਿਸ ਤਹਿਤ ਚੌਕੀ ਰਾਮਗੜ੍ਹ ਦੇ ਇੰਚਾਰਜ ਧਰਮਪਾਲ, ਈਸ਼ਵਰ ਨਗਰ ਦੇ ਇੰਚਾਰਜ ਸੁਰਜੀਤ ਸੈਣੀ ਵੱਲੋਂ ਲੋੜਵੰਦ ਲੋਕਾਂ ਦੇ ਘਰ-ਘਰ ਜਾ ਕੇ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਇਸ ਮੁਸ਼ਕਿਲ ਦੀ ਘੜੀ ਦਾ ਸਮੁੱਚੇ ਭਾਈਚਾਰੇ ਨੂੰ ਇਕਜੁੱਟ ਹੋ ਕੇ ਸਾਹਮਣਾ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਰਫਿਊ ਲਗਾ ਕੇ ਪੰਜਾਬ ਦੇ ਲੋਕਾਂ ਦੀ ਕੀਤੀ ਰਾਖੀ : ਧਰਮਸੌਤ
NEXT STORY