ਲੁਧਿਆਣਾ (ਗੌਤਮ): ਸ਼ੇਰਪੁਰ ਨੇੜੇ ਸ਼ਮਸ਼ਾਨਘਾਟ ਕੋਲ ਕੂੜੇ ਦੇ ਡੰਪ ਦੇ ਪਿਛਲੇ ਪਾਸੇ ਖਾਲੀ ਜਗ੍ਹਾ ’ਤੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਤੋਂ ਨਸ਼ੇ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਦਸਮੇਸ਼ ਨਗਰ ਦੇ ਰਹਿਣ ਵਾਲੇ ਮੋਹਿਤ ਬਜਾਜ ਪੁੱਤਰ ਤੇਗਰਾਜ ਬਜਾਜ ਵਜੋਂ ਕੀਤੀ ਗਈ ਹੈ।
ਏ. ਐੱਸ. ਆਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੇ ਸਬੰਧ ’ਚ ਸ਼ੇਰਪੁਰ ਚੌਕ ਵਲੋਂ ਜਾ ਰਹੀ ਸੀ ਤਾਂ ਰਸਤੇ ’ਚ ਸ਼ਮਸ਼ਾਨਘਾਟ ਨੇੜੇ ਕੂੜੇ ਦੇ ਡੰਪ ਦੇ ਪਿੱਛੇ ਖਾਲੀ ਜਗ੍ਹਾ ’ਤੇ ਇਕ ਨੌਜਵਾਨ ਸ਼ੱਕੀ ਹਾਲਾਤ ’ਚ ਬੈਠਾ ਹੋਇਆ ਸੀ, ਜੋ ਕਿ ਪੁਲਸ ਟੀਮ ਨੂੰ ਦੇਖ ਕੇ ਘਬਰਾ ਗਿਆ।
ਸ਼ੱਕ ਹੋਣ ’ਤੇ ਜਦ ਟੀਮ ਨੇ ਉਸ ਦੀ ਤਲਾਸ਼ੀ ਲਈ ਤਾਂ ਪਤਾ ਲੱਗਿਆ ਕਿ ਮੁਲਜ਼ਮ ਨਸ਼ਾ ਕਰ ਰਿਹਾ ਹੈ। ਤਲਾਸ਼ੀ ਦੌਰਾਨ ਮੁਲਜ਼ਮ ਤੋਂ ਪੁਲਸ ਨੇ ਇਕ ਲਾਈਟਰ, ਇਕ ਸਿਲਵਰ ਪੰਨੀ ਤੇ 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਬਰਾਮਦ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਤੋਂ ਹੋਰ ਸਾਥੀਆਂ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਲਾਡੋਵਾਲ ਟੋਲ ਪਲਾਜ਼ਾ ਐਨਕਾਊਂਟਰ ਮਾਮਲੇ ਦਾ ਰਾਜਸਥਾਨ ਕੁਨੈਕਸ਼ਨ
NEXT STORY