ਮੋਗਾ, (ਗੋਪੀ)- ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਮੰਨਵਾਉਣ ਲਈ ਮੋਗਾ ਡਿਪੂ ਵਿਚ ਵਿਸ਼ਾਲ ਗੇਟ ਰੈਲੀ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਮੈਂਬਰ ਕਾਮਰੇਡ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਨੇ ਕਿਹਾ ਕਿ ਪੰਜਾਬ ਰੋਡਵੇਜ਼ ਪਨਬੱਸ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੇ ਟਰਾਂਸਪੋਰਟ ਮੰਤਰੀ ਦੇ ਅਡ਼ੀਅਲ ਰਵੱਈਏ ਖਿਲਾਫ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਟਰਾਂਸਪੋਰਟ ਮੰਤਰੀ ਨੂੰ ਨਾ ਵਿਭਾਗ ਦੇ ਕੰਮਕਾਜ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਕੋਈ ਸਰੋਕਾਰ ਹੈ। ਐਕਸ਼ਨ ਕਮੇਟੀ ਨੇ ਕਿਹਾ ਕਿ 20 ਨਵੰਬਰ ਨੂੰ ਦੀਨਾ ਨਗਰ ਪ੍ਰਦਰਸ਼ਨ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ-ਦਿੱਤਾ ਗਿਆ ਸੀ ਪਰ ਉਨ੍ਹਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਟਰਾਂਸਪੋਰਟ ਮੰਤਰੀ ਖਿਲਾਫ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਜਲੰਧਰ ਬੱਸ ਸਟੈਂਡ ’ਤੇ ਐਕਸ਼ਨ ਕਮੇਟੀ ਦੀ ਮੀਟਿੰਗ ਕਰਕੇ ਟਰਾਂਸਪੋਰਟ ਮੰਤਰੀ ਖਿਲਾਫ ਕੋਈ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਐਕਸ਼ਨ ਦੀ ਘੋਸ਼ਣਾ 13 ਦਸੰਬਰ ਨੂੰ ਦੁਪਹਿਰ ਬਾਅਦ ਜਲੰਧਰ ਵਿਚ ਪ੍ਰੈੱਸ ਕਾਨਫਰੰਸ ਕਰ ਕੇ ਕੀਤੀ ਜਾਵੇਗੀ। ਪੰਜਾਬ ਸੁਬਾਰਡੀਨੇਟ ਸਰਵਿਸ਼ਿਜ਼ ਫੈੱਡਰੇਸ਼ਨ ਵੱਲੋਂ ਠੇਕੇ ਵਾਲੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖ ਕੇ 20 ਦਸੰਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਚ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਨੂੰ ਕਾਮਰੇਡ ਸੱਜਣ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ ਧਾਲੀਵਾਲ, ਰਣਬੀਰ ਸਿੰਘ, ਰਣਜੀਤ ਸਿੰਘ, ਆਸ਼ੀਸ਼ ਸੰਬੋਧਨ ਕਰਨਗੇ। ਇਸ ਸਮੇਂ ਇੰਦਰਜੀਤ ਭਿੰਡਰ, ਗੁਰਜੰਟ ਸਿੰਘ ਕੋਕਰੀ, ਪੋਹਲਾ ਸਿੰਘ ਆਦਿ ਹਾਜ਼ਰ ਸਨ।
2.40 ਕੁਇੰਟਲ ਨਕਲੀ ਵੇਰਕਾ ਦੇਸੀ ਘਿਓ ਸਮੇਤ ਪਿਓ-ਪੁੱਤ ਗ੍ਰਿਫਤਾਰ
NEXT STORY