Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:53:07 PM

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼

MALWA News Punjabi(ਮਾਲਵਾ)

ਪੰਜਾਬ ਵਿਧਾਨ ਸਭਾ 'ਚ ਨਛੱਤਰਪਾਲ ਨੇ ਚੁੱਕੇ ਲੋਕ ਹਿੱਤ ਦੇ ਕਈ ਮੁੱਦੇ, ਸੜਕਾਂ ਦੇ ਟੈਂਡਰਾਂ 'ਚ ਗੜਬੜੀਆਂ ਦੇ ਦੋਸ਼

  • Edited By Shivani Attri,
  • Updated: 07 Aug, 2026 12:25 PM
Chandigarh
punjab vidhan sabha nachhatarpal raised many issues
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ, ਤਾਂਗੜੀ)- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਸ਼ੁੱਕਰਵਾਰ ਨੂੰ ਸੜਕਾਂ ਦੇ ਟੈਂਡਰਾਂ 'ਚ ਕਥਿਤ ਬੇਨਿਯਮੀਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਗੂੰਜਿਆ। ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਰਕਾਰ 'ਤੇ ਸੜਕਾਂ ਦੇ ਟੈਂਡਰਾਂ ਦੀ ਅਲਾਟਮੈਂਟ ਵਿੱਚ ਗੜਬੜੀਆਂ ਦੇ ਦੋਸ਼ ਲਗਾਉਂਦਿਆਂ ਪੂਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸੇ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਨਛੱਤਰਪਾਲ ਨੇ ਆਪਣੇ ਹਲਕੇ ਸਮੇਤ ਪੰਜਾਬ ਦੇ ਮੁਲਾਜ਼ਮਾਂ, ਆਸ਼ਾ ਵਰਕਰਾਂ ਅਤੇ ਹੋਰ ਲੋਕ ਹਿੱਤ ਦੇ ਕਈ ਮੁੱਦੇ ਵਿਧਾਨ ਸਭਾ ਵਿੱਚ ਉਠਾਏ। ਬੀ. ਐੱਸ. ਪੀ. ਵਿਧਾਇਕ ਨਛੱਤਰਪਾਲ ਨੇ ਨਵਾਂਸ਼ਹਿਰ ਹਲਕੇ ਨਾਲ ਸੰਬੰਧਤ ਕਈ ਸੜਕਾਂ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੜਕਾਂ ਦੇ ਟੈਂਡਰ ਪਹਿਲਾਂ ਹੀ ਅਲਾਟ ਹੋ ਚੁੱਕੇ ਹਨ, ਉਨ੍ਹਾਂ 'ਤੇ ਤੁਰੰਤ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ

ਨਛੱਤਰਪਾਲ ਨੇ ਪੀ. ਐੱਸ. ਪੀ. ਸੀ. ਐੱਲ. ਦੇ ਹਾਈਡਲ ਪ੍ਰਾਜੈਕਟਾਂ 'ਚ ਆਊਟਸੋਰਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਜਲੰਧਰ ਦਿਹਾਤੀ ਵਿੱਚ ਭਾਜਪਾ ਵਰਕਰਾਂ ਖ਼ਿਲਾਫ਼ ਦਰਜ ਕਥਿਤ ਝੂਠੇ ਕੇਸਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਮਲਿਆਂ ਦੀ ਜਾਂਚ ਪੂਰੀ ਹੋ ਚੁੱਕੀ ਹੈ, ਉਨ੍ਹਾਂ ਵਿੱਚ ਦਰਜ ਨਾਜਾਇਜ਼ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਪੰਜਾਬ ਵਿਧਾਨ ਸਭਾ ਸਕੱਤਰੇਤ, ਐੱਮ. ਐੱਲ. ਏ. ਹੋਸਟਲ, ਪੰਜਾਬ ਭਵਨ ਚੰਡੀਗੜ੍ਹ ਅਤੇ ਦਿੱਲੀ 'ਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਜਾਂ ਉਨ੍ਹਾਂ ਦੀਆਂ ਤਨਖ਼ਾਹਾਂ 'ਚ ਵਾਧਾ ਕਰਨ ਦੀ ਮੰਗ ਵੀ ਰੱਖੀ। ਇਸ ਦੇ ਨਾਲ ਹੀ ਉਨ੍ਹਾਂ 78 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ, ਮਹਿੰਗਾਈ ਭੱਤੇ (ਡੀਏ) ਦੀ ਮੰਗ ਕਰ ਰਹੇ ਕਰਮਚਾਰੀਆਂ ਨੂੰ ਰਾਹਤ ਦੇਣ ਅਤੇ ਘੱਟ ਮਾਨ-ਭੱਤੇ 'ਤੇ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਵੀ ਸਰਕਾਰ ਵੱਲੋਂ ਜਲਦ ਸਵੀਕਾਰ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ

ਰਾਣਾ ਗੁਰਜੀਤ ਨੇ ਸਦਨ 'ਚ ਕਿਹਾ ਕਿ ਸਰਕਾਰ ਨੇ ਕਰੀਬ ਸਾਢੇ 8 ਕਰੋੜ ਰੁਪਏ ਸੜਕਾਂ ਦੇ ਨਿਰਮਾਣ ਲਈ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਟੈਂਡਰ ਜਾਰੀ ਕੀਤੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਟੈਂਡਰਾਂ ਦੀਆਂ ਸ਼ਰਤਾਂ ਅਤੇ ਯੋਗਤਾ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕਰਕੇ ਕੁਝ ਕੰਪਨੀਆਂ ਨੂੰ ਠੇਕੇ ਅਲਾਟ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕਪੂਰਥਲਾ ਸਮੇਤ ਹੋਰ ਹਲਕਿਆਂ ਵਿੱਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਟੈਂਡਰ ਨਿਯਮਾਂ ਦੀ ਪਾਲਣਾ ਤੋਂ ਬਿਨਾਂ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਪਨੀਆਂ ਨੂੰ ਕੰਮ ਦਿੱਤਾ ਗਿਆ, ਉਹ ਲਾਜ਼ਮੀ ਸ਼ਰਤਾਂ 'ਤੇ ਖਰੀਆਂ ਨਹੀਂ ਉਤਰਦੀਆਂ ਸਨ। ਰਾਣਾ ਗੁਰਜੀਤ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਮਾਮਲੇ 'ਚ 10 ਫ਼ੀਸਦੀ ਸਿਆਸੀ ਹਿੱਸੇਦਾਰੀ ਦੀਆਂ ਗੱਲਾਂ ਵੀ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਹ ਸ਼ੱਕ ਗਲਤ ਵੀ ਹੋ ਸਕਦਾ ਹੈ ਪਰ ਸੱਚਾਈ ਸਾਹਮਣੇ ਲਿਆਉਣ ਲਈ ਵਿਜੀਲੈਂਸ ਤੋਂ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਵਿਧਾਇਕ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਤਾਂ ਸੰਬੰਧਤ ਟੈਂਡਰ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਟੈਂਡਰ ਰੱਦ ਹੋਏ ਹਨ ਤਾਂ ਇਹ ਵੀ ਸਾਹਮਣੇ ਆਉਣਾ ਚਾਹੀਦਾ ਹੈ ਕਿ ਗਲਤੀ ਕਿਸ ਦੀ ਸੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵਿਧਾਨ ਸਭਾ 'ਚ ਦੋਵੇਂ ਵਿਧਾਇਕਾਂ ਵੱਲੋਂ ਉਠਾਏ ਗਏ ਇਹ ਮੁੱਦੇ ਸੜਕਾਂ ਦੇ ਟੈਂਡਰਾਂ 'ਚ ਪਾਰਦਰਸ਼ਤਾ, ਕਰਮਚਾਰੀਆਂ ਦੀਆਂ ਮੰਗਾਂ ਅਤੇ ਲੋਕ ਹਿੱਤ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਸਰਕਾਰ ਦਾ ਧਿਆਨ ਖਿੱਚਣ ਵਾਲੇ ਰਹੇ।

ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Vidhan Sabha
  • MLA Nachhatarpal
  • many issues
  • ਪੰਜਾਬ ਵਿਧਾਨ ਸਭਾ
  • ਵਿਧਾਇਕ ਨਛੱਤਰਪਾਲ
  • ਗੜਬੜੀਆਂ ਦੇ ਦੋਸ਼
  • ਰਾਣਾ ਗੁਰਜੀਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ

NEXT STORY

Stories You May Like

  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • the issue of abohar  s sewage crisis resonated in the vidhan sabha
    ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ ਹੋ ਰਹੇ ਪ੍ਰਭਾਵਿਤ
  • issues related to the people resonate in the punjab vidhan sabha
    ਪੰਜਾਬ ਵਿਧਾਨ ਸਭਾ 'ਚ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਗੂੰਜ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • the atmosphere was heated on the first day of the punjab vidhan sabha
    ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
  • congress  s adjournment motions in punjab assembly rejected
    ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ
  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ...
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • clerk beaten up in office
      ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
    • 5 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
    • big about bhakra pong and ranjit sagar dams
      ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ...
    • the proceedings of the punjab vidhan sabha began
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ...
    • rahul gandhi made a big gesture by taking the name captain
      ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ...
    • 40 years imprisonment for sexually abusing two minor girls
      ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
    • father had sexually abused minor daughter
      ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ ਪੱਤ
    • ashwani sharma statement
      ਸਪੀਕਰ ਇਹ ਯਕੀਨੀ ਬਣਾਉਣ ਕਿ ਇਕਪੱਖੀ ਰਾਜਨੀਤੀ ਤੱਥਾਂ ਅਤੇ ਨਿਰਪੱਖਤਾ 'ਤੇ ਹਾਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +