Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:43:26 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਪੰਜਾਬੀਆਂ ਨੂੰ ਪਾਣੀ ਦੇ ਸੰਕਟ ਪ੍ਰਤੀ ਜਾਗਰੂਕ ਹੋਣ ਦੀ ਬਹੁਤ ਜ਼ਿਆਦਾ ਲੋੜ

MALWA News Punjabi(ਮਾਲਵਾ)

ਪੰਜਾਬੀਆਂ ਨੂੰ ਪਾਣੀ ਦੇ ਸੰਕਟ ਪ੍ਰਤੀ ਜਾਗਰੂਕ ਹੋਣ ਦੀ ਬਹੁਤ ਜ਼ਿਆਦਾ ਲੋੜ

  • Edited By Rajwinder Kaur,
  • Updated: 29 May, 2020 10:49 AM
Sangrur
punjabi water crisis awareness
  • Share
    • Facebook
    • Tumblr
    • Linkedin
    • Twitter
  • Comment

ਇੰਜ. ਮਨਮੋਹਨ ਸਿੰਘ
90418-52218
ਜੇ.ਈ., ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, 
ਬਡਰੁੱਖਾਂ (ਸੰਗਰੂਰ)

ਧਰਤੀ ਉੱਤੇ ਪਾਣੀ ਦੀ ਹੋਂਦ ਦੁਆਰਾ ਮਨੁੱਖੀ ਜੀਵਨ ਦੀ ਹੋਂਦ ਸੰਭਵ ਹੋਈ ਹੈ। ਜਿੱਥੇ ਸਾਰੇ ਧਰਮਾਂ ਵਿੱਚ ਪਾਣੀ ਨੂੰ ਪਵਿੱਤਰ ਮੰਨਿਆ ਜਾਂਦਾ ਹੈ, ਉੱਥੇ ਵਿਗਿਆਨ ਅਨੁਸਾਰ ਵੀ ਪਾਣੀ ਤੋਂ ਬਿਨ੍ਹਾਂ ਜੀਵਨ ਅਸੰਭਵ ਹੈ। ਧਰਤੀ ਦੇ 70 ਫੀਸਦੀ ਹਿੱਸੇ ਉੱਤੇ ਪਾਣੀ ਹੈ, ਜਿਸ ਵਿੱਚੋਂ 97.5 ਫੀਸਦੀ ਸਮੁੰਦਰ ਅਤੇ ਹੋਰ ਖਾਰੇ ਪਾਣੀ ਦੇ ਸੋਮੇ ਹਨ। ਬਾਕੀ 2.5 ਫੀਸਦੀ ਪਾਣੀ ਵਿੱਚੋਂ 68.7 ਫੀਸਦੀ ਧਰੁਵਾਂ ਤੇ ਗਲੇਸ਼ੀਅਰਾਂ ’ਤੇ ਜੰਮਿਆ ਹੋਇਆ ਹੈ। ਕੇਵਲ 30 ਫੀਸਦੀ ਪਾਣੀ ਭੂਮੀਗਤ ਹੈ। ਬਾਕੀ 1.2 ਫੀਸਦੀ ਸਤਹੀ ਪਾਣੀ ਦੇ ਰੂਪ ਵਿੱਚ ਹੈ। ਇੰਝ, ਜੀਵਨ ਦੀ ਹੋਂਦ ਕਾਇਮ ਰੱਖਣ ਲਈ ਬਹੁਤ ਘੱਟ ਵਰਤੋਂ ਯੋਗ ਪਾਣੀ ਉਪਲੱਬਧ ਹੈ। ਮੌਜੂਦਾ ਦੌਰ ਅਧੀਨ ਪੰਜਾਬ ਪਾਣੀ ਦੇ ਗੰਭੀਰ ਸੰਕਟ ਵਿੱਚ ਹੈ। ਪੰਜਾਬ ਦੇ ਪਾਣੀਆਂ ਦੀ ਸੰਭਾਲ ਲਈ ਹਰ ਪੰਜਾਬੀ ਦਾ ਯੋਗਦਾਨ ਲੋੜੀਂਦਾ ਹੈ। 

ਦੇਸ਼ ਵਿੱਚ ਨਹਿਰਾਂ ਦੇ ਜਾਲ ਵਿਛੇ ਹੋਣ ਦੇ ਬਾਵਜੂਦ ਪੀਣ ਯੋਗ ਪਾਣੀ ਅਤੇ ਸਿੰਜਾਈ ਯੋਗ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ। ਸੰਨ 2010 ਦੌਰਾਨ ਭਾਰਤ ਵਿੱਚ ਕੁੱਲ 761 ਕਿਊਬਿਕ ਕਿ. ਮੀ. ਭੂਮੀਗਤ ਪਾਣੀ ਵਰਤਿਆ ਗਿਆ, ਜਿਸ ਵਿੱਚੋਂ 688 ਕਿਊਬਿਕ ਕਿ. ਮੀ. ਖੇਤੀ ਲਈ, 56 ਕਿਊਬਿਕ ਕਿ. ਮੀ. ਘਰੇਲੂ ਵਰਤੋਂ ਅਤੇ ਪੀਣ ਲਈ ਅਤੇ 17 ਕਿਊਬਿਕ ਕਿ. ਮੀ. ਉਦਯੋਗਿਕ ਖੇਤਰਾਂ ਵਿੱਚ ਵਰਤਿਆ ਜਾਂਦਾ ਸੀ। ਇਸ ਕਾਰਜ ਲਈ 2 ਕਰੋੜ ਤੋਂ ਜ਼ਿਆਦਾ ਟਿਊਬਵੈੱਲ ਕੁਨੈੱਕਸ਼ਨ ਲੱਗੇ ਹੋਏ ਹਨ। ਕੇਂਦਰੀ ਭੂਮੀਗਤ ਪਾਣੀ ਬੋਰਡ ਅਨੁਸਾਰ ਭੂਮੀਗਤ ਪਾਣੀ ਦੀ ਉਪਲਬਧਤਾ ਸੰਨ 1947 ਵਿੱਚ 6008 ਕਿਊਬਿਕ ਮੀਟਰ ਸੀ, ਜਿਹੜੀ ਕਿ ਸੰਨ 2000 ਵਿੱਚ 2384 ਕਿਊਬਿਕ ਮੀਟਰ ਰਹਿ ਗਈ ਹੈ। ਕੁਦਰਤ ਨੇ ਪੰਜਾਬ ਨੂੰ ਅਨਮੋਲ ਪਾਣੀ ਅਤੇ ਜ਼ਰਖੇਜ ਮਿੱਟੀ ਦਾ ਵੱਡਮੁੱਲਾ ਤੋਹਫਾ ਦਿੱਤਾ ਹੈ। ਹਰੀ ਕ੍ਰਾਂਤੀ ਦੌਰਾਨ ਭੂਮੀਗਤ ਪਾਣੀ ਦਾ ਪੱਧਰ ਤੇਜ਼ੀ ਨਾਲ ਥੱਲੇ ਡਿੱਗਿਆ। 

ਪੜ੍ਹੋ ਇਹ ਵੀ ਖਬਰ - ਪੰਜਾਬ ਦਾ ਅਜਿਹਾ ਪਹਿਲਾ ਕਾਲਜ, ਜਿੱਥੇ ਬੱਚੇ ਹੀ ਬੱਚਿਆਂ ਨੂੰ ਪੜ੍ਹਾਉਂਦੇ ਹਨ

ਪੰਜਾਬ ਕੋਲ ਦੇਸ਼ ਦੇ ਭੂਗੋਲਿਕ ਖੇਤਰ ਦਾ ਕੇਵਲ ਡੇਢ ਫੀਸਦੀ ਹਿੱਸਾ ਹੈ। ਇਸ ਦੇ ਬਾਵਜੂਦ ਇਹ ਦੇਸ਼ ਦੀ ਕੁੱਲ ਪੈਦਾਵਾਰ ਦਾ ਪੰਜਾਹ ਫੀਸਦੀ ਅਨਾਜ ਉਪਜਾਉਂਦਾ ਹੈ। ਪੰਜਾਬ ਦਾ 85 ਫੀਸਦੀ ਭੂਗੋਲਿਕ ਖੇਤਰ ਖੇਤੀ ਅਧੀਨ ਹੋਣ ਕਰਕੇ ਇਸ ਦੀ ਆਰਥਿਕਤਾ ਮੁੱਖ ਤੌਰ ’ਤੇ ਖੇਤੀ ਉੱਪਰ ਨਿਰਭਰ ਹੈ। ਸੰਨ 2011 ਦੌਰਾਨ ਨਹਿਰੀ ਸਿੰਜਾਈ ਦਾ ਖੇਤਰ 27.4 ਫੀਸਦੀ ਸੀ ਅਤੇ ਟਿਊਬਵੈੱਲ ਰਾਹੀਂ ਸਿੰਜਾਈ ਦਾ ਖੇਤਰ 70 ਫੀਸਦੀ ਸੀ। ਪੰਜਾਬ ਵਿੱਚ ਹਾੜੀ ਅਤੇ ਸਾਉਣੀ ਦੀਆਂ ਮੁੱਖ ਦੋ ਫਸਲਾਂ ਹੋਣ ਕਾਰਨ ਖੇਤੀ ਲਈ ਪਾਣੀ ਦੀ ਢੁਕਵੀਂ ਮਾਤਰਾ ਵਿੱਚ ਲੋੜ ਹੈ। ਲੰਘੀ ਸਦੀ ਦੌਰਾਨ ਮੱਕੀ-ਕਣਕ ਜਾਂ ਗੰਨਾ-ਮੱਕੀ-ਕਣਕ ਫਸਲੀ ਚੱਕਰ ਪ੍ਰਚਲਿਤ ਰਹੇ ਪਰ ਇੱਕ੍ਹੀਵੀਂ ਸਦੀ ਵਿੱਚ ਫਸਲੀ ਚੱਕਰ ਦਾ ਮੁੱਖ ਕੇਂਦਰ ਝੋਨਾ-ਕਣਕ ਹੀ ਬਣਾ ਦਿੱਤਾ ਗਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਮੰਗ ਵਧੀ ਹੈ। 

ਪੜ੍ਹੋ ਇਹ ਵੀ ਖਬਰ - ਕੀ ਹੁਣ ਤੱਕ ਕੋਰੋਨਾ ਵਾਇਰਸ ਨਾਮਕ ਮਹਾਮਾਰੀ 'ਚ ਆਇਆ ਹੈ ਕੋਈ ਬਦਲਾਓ (ਵੀਡੀਓ)

ਝੋਨੇ ਦੀ ਕਾਸ਼ਤ ਸੰਨ 1970-71 ਵਿੱਚ 54 ਫੀਸਦੀ ਤੋਂ ਵਧ ਕੇ ਸੰਨ 2005-06 ਵਿੱਚ 76 ਫੀਸਦੀ ਹੋ ਗਈ ਅਤੇ ਟਿਊਬਵੈੱਲਾਂ ਰਾਹੀਂ ਸਿੰਜਾਈ 55 ਤੋਂ 72 ਫੀਸਦੀ ਹੋ ਗਈ। ਸੰਨ 1970 ਦੌਰਾਨ ਲੱਗਭਗ ਦੋ ਲੱਖ ਟਿਊਬਵੈੱਲ, 1980 ਵਿੱਚ ਛੇ ਲੱਖ ਅਤੇ ਹੁਣ ਸੂਬੇ ਵਿੱਚ ਟਿਊਬਵੈੱਲਾਂ ਦੀ ਗਿਣਤੀ ਕਰੀਬ ਪੰਦਰਾਂ ਲੱਖ ਤੱਕ ਪਹੁੰਚ ਗਈ। ਟਿਊਬਵੈੱਲਾਂ ਦੇ ਇਸ ਵਾਧੇ ਨੇ ਭੂਮੀਗਤ ਪਾਣੀ ਦੇ ਪੱਧਰ ਨੂੰ ਤੇਜ਼ੀ ਨਾਲ ਥੱਲੇ ਕੀਤਾ। ਕੁਦਰਤੀ ਲੁੱਟ ਕਾਰਨ ਮੌਸਮੀ ਤਬਦੀਲੀਆਂ ਸਦਕਾ ਮੀਂਹ ਘਟ ਗਏ। ਨਹਿਰੀ ਸਿੰਜਾਈ ਲਈ ਕੋਈ ਢੁਕਵੇਂ ਪ੍ਰਬੰਧ ਨਹੀਂ ਹਨ। ਇਨ੍ਹਾਂ ਪ੍ਰਸਥਿਤੀਆਂ ਸਦਕਾ ਭੂਮੀਗਤ ਪਾਣੀ ’ਤੇ ਨਿਰਭਰਤਾ ਨਿਰੰਤਰ ਵਧ ਰਹੀ ਹੈ। ਸੰਨ 1965 ਤੋਂ ਸੰਨ 1995 ਤੱਕ ਵਾਹੀ ਯੋਗ ਖੇਤਰ ਦੁੱਗਣਾ ਹੋ ਗਿਆ ਹੈ। ਇੰਝ, ਭੂਮੀਗਤ ਪਾਣੀ ਦੇ ਪੱਧਰ ਦੇ ਥੱਲੇ ਜਾਣ ਦੇ ਤਿੰਨ ਵੱਡੇ ਕਾਰਨ ਬਣਦੇ ਹਨ; ਮੱਕੀ ਦੀ ਫਸਲ ਦੀ ਜਗ੍ਹਾ ਝੋਨੇ ਦੀ ਖੇਤੀ, ਫਸਲੀ ਚੱਕਰ ਵਿੱਚ ਜ਼ਮੀਨ ਨੂੰ ਖਾਲੀ ਨਾ ਛੱਡਣਾ ਅਤੇ ਔਸਤ ਤੋਂ ਘੱਟ ਮੀਂਹ ਦਾ ਪੈਣਾ।

ਪੜ੍ਹੋ ਇਹ ਵੀ ਖਬਰ - ਸਕੂਲ ਜਾਣ ਲਈ ਬੱਚਿਆਂ ਨੂੰ ਕਰੋ ਤਿਆਰ, ਵਿਵਹਾਰ ਵਿੱਚ ਲਿਆਓ ਇਹ ਤਬਦੀਲੀ

ਸੰਨ 1973 ਦੌਰਾਨ ਭੂਮੀਗਤ ਪਾਣੀ ਦਾ 10 ਮੀਟਰ ਤੋਂ ਵੱਧ ਡੂੰਘਾਈ ਵਾਲਾ ਖੇਤਰ 3 ਫੀਸਦੀ ਸੀ, ਜਿਹੜਾ ਵਧ ਕੇ ਸੰਨ 2002 ਵਿੱਚ 76 ਫੀਸਦੀ ਹੋ ਗਿਆ ਹੈ। ਪਦਾਰਥਕ ਸੁੱਖ ਸਹੂਲਤਾਂ ਦੇ ਵਾਧੇ ਕਾਰਨ ਪਾਣੀ ਦੀ ਖਪਤ ਦਿਨੋ ਦਿਨ ਵਧ ਰਹੀ ਹੈ। ਇਸ ਸਮੇਂ ਪੰਜਾਬ ਦੇ ਸਤਹੀ ਅਤੇ ਭੂਮੀਗਤ ਪਾਣੀ ਦੇ ਸਰੋਤ ਪੂਰੀ ਤਰ੍ਹਾਂ ਵਰਤੇ ਜਾ ਰਹੇ ਹਨ। ਪਾਣੀ ਦੀ ਬੇਤਹਾਸ਼ਾ ਵਰਤੋਂ ਨੇ ਜਲ ਸੰਤੁਲਨ ਨੂੰ ਵਿਗਾੜਿਆ ਹੈ, ਜਿਹੜਾ ਕਿ ਭਵਿੱਖ ਵਿੱਚ ਖੇਤੀ ਲਈ ਵੱਡਾ ਖਤਰਾ ਸਿੱਧ ਹੋਵੇਗਾ। ਆਮ ਤੌਰ ’ਤੇ ਪੰਜਾਬੀ ਇਹੀ ਮੰਨੀ ਬੈਠੇ ਹਨ ਕਿ ਜ਼ਮੀਨ ਹੇਠਲਾ ਪਾਣੀ ਕਦੇ ਖਤਮ ਨਹੀਂ ਹੋ ਸਕਦਾ। ਇਸ ਧਾਰਨਾ ਬਾਰੇ ਗੰਭੀਰ ਚਿੰਤਨ ਦੀ ਲੋੜ ਹੈ। ਜ਼ਮੀਨਦੋਜ ਪਾਣੀ ਦੇ ਖਤਮ ਹੋਣ ਦੇ ਭਿਆਨਕ ਨਤੀਜਿਆਂ ਦੀ ਮਿਸਾਲ ਮੈਕਸੀਕੋ ਸ਼ਹਿਰ ਹੈ, ਜਿਹੜਾ ਜ਼ਮੀਨ ਹੇਠੋਂ ਵੱਧ ਪਾਣੀ ਕੱਢ ਲੈਣ ਕਾਰਨ ਹਰ ਸਾਲ 20 ਇੰਚ ਧਰਤੀ ਵਿੱਚ ਗਰਕ ਹੋ ਰਿਹਾ ਹੈ। ਪੰਜਾਬ ਵੀ ਇਸੇ ਪਾਸੇ ਵੱਲ ਵਧ ਰਿਹਾ ਹੈ। ਸਾਲ 2004 ਵਿੱਚ ਮੋਗਾ ਵਿਖੇ ਖੇਲ ਉੱਤੇ ਕਪੜੇ ਧੋ ਰਹੀ ਇੱਕ ਔਰਤ ਅਚਾਨਕ ਜ਼ਮੀਨ ਵਿੱਚ ਗਰਕ ਗਈ ਸੀ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਪਹਿਲਾਂ ਨਾਲੋਂ ਦੁੱਗਣੇ ਹੋਏ ਮਾਨਸਿਕ ਰੋਗੀ (ਵੀਡੀਓ)

ਪੰਜਾਬ ਅਤੇ ਹਰਿਆਣਾ ਸਾਡੇ ਦੇਸ਼ ਦੇ ਦੋ ਖੇਤੀ ਪ੍ਰਧਾਨ ਸੂਬੇ ਹਨ। ਹਰੀਕ੍ਰਾਂਤੀ ਦੇ ਨਾਇਕ ਕਹੇ ਜਾਣ ਵਾਲੇ ਇਹ ਸੂਬੇ ਅੱਜ ਭੂਮੀਗਤ ਪਾਣੀ ਦੇ ਪੱਧਰ ਦੇ ਲਗਾਤਾਰ ਹੇਠਾਂ ਜਾਣ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪੰਜਾਬ ਵਿੱਚ ਸਲਾਨਾ ਕੁੱਲ 21.44 BCM (ਬਿਲੀਅਨ ਕਿਊਬਿਕ ਮੀਟਰ) ਭੂਮੀਗਤ ਪਾਣੀ ਦੀ ਉਪਲਬਧਤਾ ਹੁੰਦੀ ਹੈ ਪਰ 31.16 BCM ਭੂਮੀਗਤ ਪਾਣੀ ਕੱਢਿਆ ਜਾ ਰਿਹਾ ਹੈ। ਭੂਮੀਗਤ ਪਾਣੀ ਦੇ ਨਿਕਾਸ ਦੀ ਸਭ ਤੋਂ ਵੱਧ ਦਰ ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਨਵਾਂਸ਼ਹਿਰ, ਪਟਿਆਲਾ ਅਤੇ ਸੰਗਰੂਰ ਵਿੱਚ ਹੈ। ਇਸ ਕਾਰਨ ਪਾਣੀ ਦਾ ਪੱਧਰ 30 ਮੀਟਰ ਤੋਂ ਵਧੇਰੇ ਥੱਲੇ ਚਲਿਆ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਬਲਾਕ ਦਾ ਪਾਣੀ 50 ਮੀਟਰ ਤੋਂ ਥੱਲੇ ਚਲਿਆ ਗਿਆ ਹੈ। ਭੂਮੀਗਤ ਪਾਣੀ ਦਾ ਪੱਧਰ ਖਤਰੇ ਦੀ ਹੱਦ ਪਾਰ ਕਰਨ ਵਾਲੇ 138 ਵਿੱਚੋਂ 103 ਬਲਾਕ ਹਨ, ਜਿਹੜੇ ਕਿ ਸੰਨ 1984 ਵਿੱਚ 64 ਸਨ। ਇਨ੍ਹਾਂ ਵਿੱਚੋਂ 5 ਬਲਾਕ ਰੈੱਡ ਜ਼ੋਨ ਵਿੱਚ ਹਨ ਅਤੇ 4 ਬਲਾਕ ਰੈੱਡ ਜ਼ੋਨ ਵੱਲ ਵਧ ਰਹੇ ਹਨ।

ਪੜ੍ਹੋ ਇਹ ਵੀ ਖਬਰ - ਨੈਲਸਨ ਮੰਡੇਲਾ ਦੀ ਜੀਵਨੀ (ਕਿਸ਼ਤ-10)

ਬਾਕੀ ਬਲਾਕਾਂ ਵਿੱਚ ਭਾਵੇਂ ਅਜੇ ਭੂਮੀਗਤ ਪਾਣੀ ਦਾ ਪੱਧਰ ਖਤਰੇ ਦੇ ਹੱਦ ਤੱਕ ਨਹੀਂ ਪਹੁੰਚਿਆ ਪਰ ਇਨ੍ਹਾਂ ਵਿੱਚੋਂ ਦੱਖਣੀ ਪੱਛਮੀਂ ਬਲਾਕਾਂ ਦਾ ਪਾਣੀ ਖਾਰਾ ਹੋਣ ਕਾਰਨ ਨਾ ਪੀਣਯੋਗ ਅਤੇ ਨਾ ਹੀ ਖੇਤੀਯੋਗ ਹੈ। ਸੂਬੇ ਅੰਦਰ ਖਾਰੇਪਣ ਦੀ ਮਾਰ ਹੇਠ ਕਰੀਬ 10 ਲੱਖ ਹੈਕਟੇਅਰ ਖੇਤਰ ਹੈ। ਭੂਮੀਗਤ ਪਾਣੀ ਦੀ ਸਭ ਤੋਂ ਵੱਧ ਤੇਜ਼ੀ ਨਾਲ ਪ੍ਰਤੀ ਸਾਲ ਹੇਠਾਂ ਜਾਣ ਦੀ ਦਰ ਸੰਗਰੂਰ ਜ਼ਿਲ੍ਹੇ ਦੀ (0.65 ਮੀਟਰ) ਹੈ। ਲੁਧਿਆਣਾ ਜ਼ਿਲ੍ਹਾ (0.11 ਮੀਟਰ ਤੋਂ 1.34 ਮੀਟਰ) ਦੂਜੇ ਨੰਬਰ ’ਤੇ ਆਉਂਦਾ ਹੈ, ਕਿਉਂਕਿ ਉਦਯੋਗਿਕ ਵਰਤੋਂ ਲਈ ਭੂਮੀਗਤ ਪਾਣੀ ਦੀ ਵਰਤੋਂ ਵੱਡੇ ਪੱਧਰ ’ਤੇ ਹੁੰਦੀ ਹੈ। ਬੋਰਾਂ ਦਾ ਲਗਾਤਾਰ ਡੂੰਘੇ ਹੋਣਾ ਵੀ ਪਾਣੀ ਦੇ ਪੱਧਰ ਦੇ ਘਟਣ ਦਾ ਸੂਚਕ ਹੈ। ਮਨੁੱਖੀ ਜੀਵਨ ਦੀਆਂ ਤਿੰਨ ਚੌਥਾਈ ਲੋੜਾਂ ਭੂਮੀਗਤ ਪਾਣੀ ’ਤੇ ਨਿਰਭਰ ਹਨ। ਇਨ੍ਹਾਂ ਪ੍ਰਸਥਿਤੀਆਂ ਨੂੰ ਵਿਚਾਰਦਿਆਂ ਸੀਮਤ ਭੂਮੀਗਤ ਪਾਣੀ ਬਾਰੇ ਲੋਕ ਸਮੂਹ ਨੂੰ ਚੇਤੰਨ ਹੋਣ ਦੀ ਲੋੜ ਹੈ।

ਪੜ੍ਹੋ ਇਹ ਵੀ ਖਬਰ - ਬਠਿੰਡਾ: ਸਿਵਲ ਹਸਪਤਾਲ ’ਚ ਡਾਕਟਰਾਂ ਦੇ ਸਾਹਮਣੇ ਉਡੀਆਂ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ (ਤਸਵੀਰਾਂ)

ਪੰਜਾਬ ਦੇ ਪਾਣੀਆਂ ਦੇ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਹਰੀ ਕ੍ਰਾਂਤੀ ਦਾ ਮੁੱਖ ਉਦੇਸ਼ ਫਸਲਾਂ ਦੇ ਝਾੜ ਅਤੇ ਗੁਣਵਤਾ ਵਿੱਚ ਵਾਧਾ ਕਰਨਾ ਸੀ। ਰਸਾਇਣਕ ਖਾਦਾਂ/ਕੀਟਨਾਸ਼ਕ ਦੇ ਨਾਲ਼-ਨਾਲ਼ ਉਦਯੋਗਾਂ ’ਚੋਂ ਨਿਕਲਦੇ ਰਸਾਇਣਕ ਪਦਾਰਥ ਪ੍ਰਦੂਸ਼ਣ ਦੇ ਮੁੱਖ ਕਾਰਨ ਹਨ। ਕੇਂਦਰੀ ਭੂਮੀਗਤ ਪਾਣੀ ਬੋਰਡ ਅਨੁਸਾਰ ਫਲੋਰਾਈਡ ਅਤੇ ਨਾਈਟ੍ਰੇਟ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਭੂਮੀਗਤ ਪਾਣੀ ਵਿੱਚ ਹੈ ਪਰ 7 ਜ਼ਿਲ੍ਹਿਆਂ ਵਿੱਚ ਫਲੋਰਾਈਡ ਦੀ ਮਾਤਰਾ ਵੱਧ ਹੈ। ਸਭ ਤੋਂ ਵੱਧ ਫਲੋਰਾਈਡ ਸੰਗਰੂਰ ਜ਼ਿਲ੍ਹੇ ਵਿੱਚ (1.71 ਤੋਂ 11.30 ਮਿ.ਗ੍ਰਾ./ਲੀਟਰ) ਹੈ। ਪਟਿਆਲਾ ਜ਼ਿਲ੍ਹਾ (2.05-2.80 ਮਿ.ਗ੍ਰਾ./ਲੀਟਰ) ਦੂਜੇ ਨੰਬਰ ’ਤੇ ਆਉਂਦਾ ਹੈ। ਅੱਠ ਜ਼ਿਲ੍ਹਿਆਂ ਦੇ ਭੂਮੀਗਤ ਪਾਣੀ ਵਿੱਚ ਨਾਈਟ੍ਰੇਟ ਦੀ ਮਾਤਰਾ ਵੱਧ ਹੈ। ਸਭ ਤੋਂ ਵੱਧ ਨਾਈਟ੍ਰੇਟ ਵੀ ਸੰਗਰੂਰ ਜ਼ਿਲ੍ਹੇ ਵਿੱਚ (107-1180 ਮਿ.ਗ੍ਰਾ./ਲੀਟਰ) ਹੈ। ਸ਼੍ਰੀ ਮੁਕਤਸਰ ਸਾਹਿਬ (83-940 ਮਿ.ਗ੍ਰਾ./ਲੀਟਰ) ਦੂਜੇ ਨੰਬਰ ’ਤੇ ਆਉਂਦਾ ਹੈ। ਪ੍ਰਦੂਸ਼ਿਤ ਪਾਣੀ ਨਾਲ ਕੈਂਸਰ, ਹੈਜਾ, ਕਾਲਾ ਪੀਲੀਆ, ਗਠੀਆ, ਜਣਨ ਅੰਗਾਂ, ਚਮੜੀ, ਮਿਹਦੇ ਅਤੇ ਅੰਤੜੀਆਂ ਦੇ ਰੋਗਾਂ ਵਿੱਚ ਵਾਧਾ ਹੋਇਆ ਹੈ। ਕਈ ਵਿਦਵਾਨਾਂ ਅਨੁਸਾਰ ਅਗਲੀ ਵਿਸ਼ਵ ਜੰਗ ਪਾਣੀ ਨੂੰ ਲੈ ਕੇ ਹੋਵੇਗੀ। 

ਪੜ੍ਹੋ ਇਹ ਵੀ ਖਬਰ - ਵਿਰਸੇ ਤੇ ਕੁਦਰਤ ਦਾ ਕਲਾਕਾਰ ਖੁਸ਼ਪ੍ਰੀਤ ਸਿੰਘ ਕਾਉਣੀ ਤਾਲਾਬੰਦੀ ਦੇ ਸਦਉਪਯੋਗ ਦੀ ਬਣਿਆ ਮਿਸਾਲ

ਪਾਣੀ ਦੀ ਸੰਭਾਲ ਦੇ ਬੰਦੋਬਸਤ ਨੂੰ ਅਸੀਂ ਦੋ ਭਾਗਾਂ ਵਿੱਚ ਵੰਡ ਸਕਦੇ ਹਾਂ। ਪਹਿਲਾ, ਧਰਤੀ ਹੇਠੋਂ ਪਾਣੀ ਦੇ ਨਿਕਾਸ ਨੂੰ ਘੱਟ ਕਰਨਾ ਅਤੇ ਦੂਜਾ ਭੂਮੀਗਤ ਪਾਣੀ ਵਿੱਚ ਰੀਚਾਰਜਿੰਗ ਨੂੰ ਵਧਾਉਣਾ। ਪਾਣੀ ਦਾ ਵੱਡਾ ਹਿੱਸਾ ਝੋਨਾ-ਕਣਕ ਦੇ ਫਸਲੀ ਚੱਕਰ ਦੀ ਭੇਂਟ ਚੜ੍ਹਦਾ ਹੈ। ਝੋਨਾ ਅਤੇ ਕਣਕ ਤੋਂ ਇਲਾਵਾ ਹੋਰ ਫਸਲਾਂ ਦੇ ਪੱਕੇ ਮੁੱਲ ਦੇ ਨਿਰਧਾਰਣ ਦੀ ਲੋੜ ਹੈ ਤਾਂ ਜੋ ਹੁਣ ਚੱਲ ਰਹੇ ਮੁੱਖ ਫਸਲੀ ਚੱਕਰ ਵਿੱਚ ਬਦਲਾਅ ਕੀਤਾ ਜਾ ਸਕੇ। ਹਾੜੀ ਦੇ ਸਮੇਂ ਕਣਕ ਨੂੰ ਤੇਲ ਬੀਜ, ਬਾਜਰਾ ਅਤੇ ਮੱਕੀ ਨਾਲ ਅਤੇ ਸਾਉਣੀ ਦੇ ਸਮੇਂ ਝੋਨੇ ਨੂੰ ਕਪਾਹ, ਮੱਕੀ, ਦਾਲਾਂ ਅਤੇ ਬਾਸਮਤੀ ਨਾਲ ਬਦਲਿਆ ਜਾ ਸਕਦਾ ਹੈ। ਪੰਜਾਬੀਆਂ ਨੂੰ “ਬਲਿਹਾਰੀ ਕੁਦਰਤਿ ਵਸਿਆ” ਦੇ ਆਧਾਰ ਨੂੰ ਸਮਝਣ ਦੀ ਲੋੜ ਹੈ। ਸਿੰਜਾਈ ਲਈ ਕਿਸਾਨਾਂ ਨੂੰ ਤੁਪਕਾ ਅਤੇ ਫੁਹਾਰਾ ਪ੍ਰਣਾਲੀ ਅਪਨਾਉਣ ਦੀ ਲੋੜ੍ਹ ਹੈ। ਹਰ ਸਾਲ ਮੀਂਹ ਦਾ ਕਰੀਬ ਚਾਲੀ ਫੀਸਦੀ ਪਾਣੀ ਵਹਿ ਜਾਂਦਾ ਹੈ। ਪੰਜਾਬ ਵਿੱਚ ਮੌਜੂਦ ਡਰੇਨਾਂ (ਬਰਸਾਤੀ ਨਾਲਿਆਂ) ਦੇ ਜਾਲ (ਕਰੀਬ 3400 ਕਿ.ਮੀ.) ’ਤੇ ਛੋਟੇ-ਛੋਟੇ ਡੈਮ ਬਣਾ ਕੇ ਬੋਰ ਰਾਹੀਂ ਪਾਣੀ ਨੂੰ ਜ਼ਮੀਨਦੋਜ ਪਾਣੀ ਵਿੱਚ ਰੀਚਾਰਜ ਕੀਤਾ ਜਾ ਸਕਦਾ ਹੈ। ਪੰਜ ਹਜ਼ਾਰ ਕਿ.ਮੀ.2 ਦੇ ਲਗਭੱਗ ਬੰਜਰ ਪਈਆਂ ਜ਼ਮੀਨਾਂ ਨੂੰ ਮੀਂਹ ਦੇ ਵਾਧੂ ਵਹਿੰਦੇ ਪਾਣੀ ਨੂੰ ਭੰਡਾਰ ਕਰਨ ਲਈ ਛੱਪੜਾਂ ਦਾ ਕੰਮ ਲਿਆ ਜਾ ਸਕਦਾ ਹੈ। ਇਹ ਪਾਣੀ ਕੁਦਰਤੀ ਤੱਤਾਂ ਨਾਲ ਭਰਪੂਰ ਹੋਣ ਕਰਕੇ ਰੀਚਾਰਜਿੰਗ ਅਤੇ ਸਿੰਜਾਈ ਦੇ ਕੰਮ ਆ ਸਕਦਾ ਹੈ। ਪੰਜਾਬ ਦੇ ਪ੍ਰਮੁੱਖ ਦਰਿਆਵਾਂ ਵਿੱਚ ਮੀਂਹ ਸਮੇਂ ਡੈਮਾਂ ਤੋਂ ਛੱਡਿਆ ਪਾਣੀ ਵੀ ਡਰੇਨਾਂ ਵਿੱਚ ਪਾ ਕੇ ਬਨਾਉਟੀ ਰਿਚਾਰਜਿੰਗ ਦੇ ਕੰਮ ਲਿਆ ਜਾ ਸਕਦਾ ਹੈ। ਪਾਣੀ ਦੀ ਹਰ ਬੂੰਦ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਮੀਂਹ ਦੇ ਪਾਣੀ ਨੂੰ ਬਚਾਉਣ ਲਈ ਘਰਾਂ ਵਿੱਚ ਰੀਚਾਰਜਿੰਗ ਸਿਸਟਮ ਬਣਾਉਣੇ ਚਾਹੀਦੇ ਹਨ। ਸੂਬਾ ਸਰਕਾਰ ਨੇ ਸੰਨ 2005 ਤੋਂ ਕਿਸੇ ਵੀ 200 ਵਰਗ ਮੀਟਰ ਤੋਂ ਵੱਡੀ ਇਮਾਰਤ ਉਸਾਰੀ ਕਰਨ ਲਈ ਰੀਚਾਰਜਿੰਗ ਬੋਰ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖਬਰ - ‘ਜਗਬਾਣੀ ਸੈਰ ਸਪਾਟਾ ਵਿਸ਼ੇਸ਼’ ਦੀਆਂ ਸਾਰੀਆਂ ਕਿਸ਼ਤਾਂ ਮੁੜ ਤੋਂ ਪੜ੍ਹਨ ਲਈ ਇਸ ਲਿੰਕ ’ਤੇ ਕਰੋ ਕਲਿੱਕ

ਦਰਿਆਵਾਂ ਦੇ ਵਗਣ ਨਾਲ ਪਾਣੀ ਦੇ ਧਰਤੀ ਵਿੱਚ ਰਿਸਣ ਨਾਲ ਜ਼ਮੀਨਦੋਜ ਪਾਣੀ ਦੀ ਭਰਪਾਈ ਵੀ ਹੁੰਦੀ ਰਹਿੰਦੀ ਹੈ। ਪਰ ਪੰਜਾਬ ਦੇ ਦਰਿਆਈ ਪਾਣੀਆਂ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਵੱਲੋਂ ਨਹਿਰਾਂ ਕੱਢ ਕੇ ਹੋਰ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਪਾਣੀ ਦੀ ਭਰਪਾਈ ਵੀ ਰਹਿ ਗਈ ਹੈ। ਪੰਜਾਬ ਵਿੱਚ ਪਾਣੀ ਦੀ ਕਿੱਲਤ ਵਧਣ ਦੇ ਨਾਲ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਡੂੰਘੀ ਸੱਟ ਵੱਜੀ ਹੈ। ਕਿਉਂਕਿ ਕੇਂਦਰ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਵਿੱਚ ਪਾਣੀ ਦੀ ਸਭ ਤੋਂ ਵੱਧ ਖਪਤ ਵਾਲੀ ਫਸਲ, ਝੋਨਾ, ਬੀਜੀ ਜਾਂਦੀ ਹੈ। ਸੂਬੇ ਦੀਆਂ ਵੱਖ-ਵੱਖ ਸਰਕਾਰਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਸੰਬੰਧੀ ਕਈ ਯਤਨ ਕੀਤੇ ਹਨ ਪਰ ਇਹ ਯਤਨ ਕਦੇ ਸਿਰ ਨਹੀਂ ਚੜ੍ਹ ਸਕੇ। ਜਿੱਥੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ, ਉਥੇ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਵੀ ਇਸ ਸੰਜੀਦਾ ਮਸਲੇ ਨੂੰ ਸਿਰਫ ਕੁਝ ਸਿਆਸੀ ਮੁਨਾਫਿਆਂ ਤੱਕ ਸੀਮਤ ਕਰ ਦਿੱਤਾ ਹੈ। ਸੂਬੇ ਦੇ ਭੂਮੀਗਤ ਪਾਣੀ ਦਾ ਪੱਧਰ ਇਸ ਸਮੇਂ ਤੇਜ਼ੀ ਨਾਲ ਹੇਠਾਂ ਜਾਣ ਨਾਲ ਦੇਸ਼ ਦੀ ਅਨਾਜ ਸੁਰੱਖਿਆ ਦਾ ਭਵਿੱਖ ਖਤਰੇ ਵਿੱਚ ਹੈ। ਪਾਣੀ ਦੀ ਘਾਟ ਛੇਤੀ ਹੀ ਵੱਡੇ ਦੁਖਾਂਤ ਦਾ ਰੂਪ ਲੈ ਲਵੇਗੀ। ਇੱਕ ਸਮੇਂ ਹਰੀ ਕ੍ਰਾਂਤੀ ਸਾਡੀ ਲੋੜ ਸੀ, ਹੁਣ ਸਾਨੂੰ ਇਸਦਾ ਸਹੀ ਬਦਲ ਲਿਆਉਣ ਦੀ ਲੋੜ ਹੈ।

ਪੜ੍ਹੋ ਇਹ ਵੀ ਖਬਰ - ਬਲੱਡ ਸਰਕੁਲੇਸ਼ਨ ਵਧਾਉਣ ਲਈ ਖਾਓ ‘ਅਨਾਨਾਸ’, ਅੱਖਾਂ ਦੀ ਰੌਸ਼ਨੀ ਵੀ ਵਧਾਏ

PunjabKesari

ਕੇਂਦਰ ਅਤੇ ਰਾਜ ਸਰਕਾਰਾਂ ਨੂੰ ਪਾਣੀ ਸੰਕਟ ਬਾਰੇ ਸਹੀ ਨੀਤੀਆਂ ਘੜਨ ਦੀ ਲੋੜ ਹੈ। ਪਾਣੀ ਦਾ ਇਹ ਮਸਲਾ ਕੇਵਲ ਰਾਜਨੀਤਿਕ ਨਹੀਂ ਹੈ ਸਗੋਂ ਦੇਸ਼ ਦੀ ਆਰਥਿਕਤਾ, ਮੁਨਾਫਾਖੋਰੀ ਅਤੇ ਮਨੁੱਖੀ ਮਾਨਸਿਕਤਾ ਨਾਲ ਵੀ ਜੁੜਿਆ ਹੋਇਆ ਹੈ। ਬਹੁਤੇ ਪੰਜਾਬੀਆਂ ਦੇ ਮਨਾਂ ਪਾਣੀ ਸੰਕਟ ਪ੍ਰਤੀ ਕੋਈ ਸੰਜੀਦਗੀ ਨਹੀਂ ਹੈ। ਪਾਣੀ ਦੇ ਸੰਕਟ ਦੇ ਹੱਲ ਲਈ ਜ਼ਰੂਰੀ ਹੈ ਕਿ ਪੰਜਾਬੀ ਬੰਦਾ ਪਾਣੀ ਦੇ ਪੱਧਰ ਦੇ ਥੱਲੇ ਜਾਣ ਅਤੇ ਪ੍ਰਦੂਸ਼ਣ ਸੰਬੰਧੀ ਚੇਤੰਨ ਅਤੇ ਜਾਗਰੂਕ ਹੋਵੇ। ਹਰ ਪੰਜਾਬੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪਾਣੀ ਬਚਾਉਣ ’ਚ ਯੋਗਦਾਨ ਪਾਉਣਾ ਚਾਹੀਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਵੀ ਚੇਤੇ ਰੱਖਣਾ ਚਾਹੀਦਾ ਹੈ। ਦੁਨੀਆਂ ਵਿੱਚ ਮਨੁੱਖ ਦੀਆਂ ਗਲਤੀਆਂ ਕਾਰਨ ਸਹੇੜੀਆਂ ਮੁਸੀਬਤਾਂ ਵਿੱਚੋਂ ਸ਼ਾਇਦ ਹੀ ਕੋਈ ਅਜਿਹੀ ਮੁਸੀਬਤ ਹੋਵੇ, ਜਿਸਦਾ ਕੋਈ ਹੱਲ ਨਾ ਹੋ ਸਕੇ। ਇਨ੍ਹਾਂ ਦੇ ਹੱਲ ਲਈ ਗਲਤ ਧਾਰਨਾਵਾਂ ਬਦਲਣੀਆਂ ਪੈਣਗੀਆਂ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਕਿਸਾਨਾਂ, ਕਾਮਿਆਂ ਅਤੇ ਖੇਤੀ ਮਾਹਿਰਾਂ ਲਈ ਇੱਕ ਵੱਡੀ ਚੁਣੌਤੀ ਹੈ ਪਰ ਜੇਕਰ ਅਸੀਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਦੇ ਚਾਹਵਾਨ ਹਾਂ ਤਾਂ ਢੁਕਵਾਂ ਬਦਲ ਪ੍ਰਵਾਨ ਕਰਨਾ ਪਵੇਗਾ।

ਘਰ ਦਾ ਪੱਕਾ ਪਤਾ:
ਵਾਰਡ ਨੰ:2ਬੀ, ਮਕਾਨ ਨੰ:179
ਜਨਤਾ ਨਗਰ
ਧੂਰੀ (ਸੰਗਰੂਰ)
90418-52218

  • Punjabi
  • Water Crisis
  • Awareness
  • Manmohan Singh
  • ਪੰਜਾਬੀ
  • ਪਾਣੀ ਦੇ ਸੰਕਟ
  • ਜਾਗਰੂਕ
  • ਮਨਮੋਹਨ ਸਿੰਘ

ਚੰਡੀਗੜ੍ਹ 'ਚ ਥੰਮਣ ਦਾ ਨਾਂ ਨਹੀਂ ਲੈ ਰਿਹੈ 'ਕੋਰੋਨਾ', 4 ਨਵੇਂ ਮਾਮਲਿਆਂ ਦੀ ਪੁਸ਼ਟੀ

NEXT STORY

Stories You May Like

  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • gavaskar expresses the wish about rohit
    ਸੰਨਿਆਸ ਸਮੇਂ ਰੋਹਿਤ ਦੇ ਵਨਡੇ ਸੈਂਕੜੇ ਉਮਰ ਤੋਂ ਜ਼ਿਆਦਾ ਹੋਣ, ਗਾਵਸਕਰ ਨੇ ਪ੍ਰਗਟਾਈ ਇੱਛਾ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • up congress sp
    ਉੱਤਰ ਪ੍ਰਦੇਸ਼ ’ਚ ਕਾਂਗਰਸ ਨੂੰ ਸਮਾਜਵਾਦੀ ਪਾਰਟੀ ਦੀ ਲੋੜ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • need to adopt smart rice policy
    ‘ਸਮਾਰਟ ਰਾਈਸ ਪਾਲਿਸੀ’ ਅਪਨਾਉਣ ਦੀ ਲੋੜ
  • kewal singh dhillon
    ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ: ਕੇਵਲ ਸਿੰਘ ਢਿੱਲੋਂ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • ed summons chief minister bhagwant mann  s brotherinlaw
      ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • punjab  drugs  corruption  shwait malik
      ਪੰਜਾਬ 'ਚ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਵੇਤ ਮਲਿਕ ਦਾ ਵੱਡਾ ਬਿਆਨ
    • shameful act by 65 year old former sarpanch in ludhiana
      ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ...
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • action in ludhiana
      ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +