ਪਟਿਆਲਾ, (ਬਲਜਿੰਦਰ)- ਕਾਰ ਖੜ੍ਹੀ ਕਰਨ ਨੂੰ ਲੈ ਕੇ ਹੋਏ ਝਗਡ਼ੇ ਵਿਚ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਅਭਿਸ਼ੇਕ ਪੁੱਤਰ ਬੌਬੀ ਕੁਮਾਰ ਵਾਸੀ ਧੀਰੂ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਰਵਿੰਦਰਪਾਲ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਉਸ ਦੀ ਮਾਲ ਰੋਡ ਪਟਿਆਲਾ ’ਤੇ ਓਮੈਕਸ ਮਾਲ ਕੋਲ ਕੁੱਟ-ਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇੰਨਾ ਹੀ ਨਹੀਂ, ਉਸ ਦੀ ਕਾਰ ਦਾ ਸ਼ੀਸ਼ਾ ਵੀ ਭੰਨ ਦਿੱਤਾ ਗਿਆ। ਇਹ ਝਗਡ਼ਾ ਕਾਰ ਖੜ੍ਹੀ ਕਰਨ ਨੂੰ ਲੈ ਕੇ ਹੋਇਆ। ਪੁਲਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥੀ ਜਥੇਬੰਦੀਅਾਂ ਨੇ ਮੰਗਾਂ ਨੂੰ ਲੈ ਕੇ ਅੱਜ ਵੀ ਲਾਇਆ ਧਰਨਾ
NEXT STORY