ਗੁਰੂਹਰਸਹਾਏ (ਮਨਜੀਤ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਦੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦੋ ਘੰਟੇ ਰੇਲ ਰੋਕੋ ਪ੍ਰੋਗਰਾਮ ਤੋਂ ਘਬਰਾਈ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੇ ਘਰਾਂ 'ਚੋਂ ਛਾਪੇਮਾਰੀ ਕੀਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪੁਲਸ ਦੀ ਗ੍ਰਿਫਤ 'ਚ ਬਾਹਰ ਹਨ ਅਤੇ ਰੇਲ ਚੱਕਾ ਜਾਮ ਹਰ ਹਾਲਤ ਵਿਚ ਕੀਤਾ ਜਾਵੇਗਾ।
ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਘਬਰਾਈ ਹੋਈ ਹੈ ਅਤੇ ਕਿਸਾਨ ਆਗੂਆਂ ਦੇ ਘਰਾਂ ਵਿਚ ਛਾਪੇਮਾਰੀ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਡਰਾ ਧਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਕਿਸਾਨ ਰੇਲ ਚੱਕਾ ਜਾਮ ਕਰ ਕੇ ਰਹਿਣਗੇ।
ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ
NEXT STORY