ਜੈਤੋ (ਰਘੂਨੰਦਨ ਪਰਾਸ਼ਰ) : ਉੱਤਰੀ ਰੇਲਵੇ ਫ਼ਿਰੋਜ਼ਪੁਰ ਦੇ ਡੀ.ਆਰ.ਐੱਮ ਸੰਜੇ ਸਾਹੂ ਨੇ ਦੱਸਿਆ ਕਿ ਰੇਲਗੱਡੀਆਂ 'ਚ ਅਣਅਧਿਕਾਰਤ ਤੌਰ 'ਤੇ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਇਸ ਰੁਝਾਨ ਨੂੰ ਰੋਕਣ ਲਈ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਵੱਲੋਂ ਲਗਾਤਾਰ ਰੇਲ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਨਵੰਬਰ, 2023 ਦੌਰਾਨ ਰੇਲ ਗੱਡੀਆਂ ਦੀ ਚੈਕਿੰਗ ਦੌਰਾਨ ਕੁੱਲ 43501 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਤੌਰ 'ਤੇ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਲਗਭਗ 4.45 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲੇ ਗਏ।
ਇਹ ਵੀ ਪੜ੍ਹੋ- ਛੇੜਛਾੜ ਤੋਂ ਤੰਗ ਆ ਕੇ ਸਰਪੰਚ ਦੀ 16 ਸਾਲਾ ਧੀ ਨੇ ਗਲ਼ ਲਾਈ ਮੌਤ, ਪਿੰਡ 'ਚ ਪਸਰਿਆ ਸੋਗ
ਫ਼ਿਰੋਜ਼ਪੁਰ ਡਿਵੀਜ਼ਨ ਨੇ ਨਵੰਬਰ, 2023 ਦੌਰਾਨ ਟਿਕਟ ਚੈਕਿੰਗ ਰਾਹੀਂ 4.45 ਕਰੋੜ ਰੁਪਏ ਦੀ ਕਮਾਈ ਕੀਤੀ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 48 ਫੀਸਦੀ ਵੱਧ ਹੈ। ਮੁੱਖ ਦਫ਼ਤਰ ਵੱਲੋਂ ਨਵੰਬਰ ਮਹੀਨੇ 'ਚ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਲਈ ਫ਼ਿਰੋਜ਼ਪੁਰ ਡਿਵੀਜ਼ਨ ਨੂੰ 4 ਕਰੋੜ ਰੁਪਏ ਦਾ ਟੀਚਾ ਦਿੱਤਾ ਗਿਆ ਸੀ। ਨਵੰਬਰ ਮਹੀਨੇ ਦੌਰਾਨ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੇ ਬਾਵਜੂਦ ਡਿਵੀਜ਼ਨ ਦੇ ਟਿਕਟ ਚੈਕਿੰਗ ਅਮਲੇ ਵੱਲੋਂ ਮਿੱਥੇ ਟੀਚੇ ਨਾਲੋਂ 11 ਫੀਸਦੀ ਵੱਧ ਮਾਲੀਆ ਕਮਾਇਆ ਗਿਆ। ਨਵੰਬਰ ਮਹੀਨੇ ਦੌਰਾਨ ਸਭ ਤੋਂ ਵੱਧ ਕਮਾਈ ਕਰਨ ਵਾਲੇ 10 ਟਿਕਟ ਚੈਕਿੰਗ ਸਟਾਫ਼ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡਿਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ 'ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਿਵੀਜ਼ਨ ਦੇ ਮੁੱਖ ਸਟੇਸ਼ਨਾਂ 'ਤੇ ਨਿਯਮਤ ਤੌਰ 'ਤੇ ਚੈਕਿੰਗ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਫੋਕਲ ਪੁਆਂਇਟਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਣਾਈ ਵਿਸ਼ੇਸ਼ ਯੋਜਨਾ, 1150 ਕਰੋੜ ਨਾਲ ਬਦਲੇਗੀ ਨੁਹਾਰ
ਇਸ ਦੇ ਨਤੀਜੇ ਵਜੋਂ ਨਵੰਬਰ ਮਹੀਨੇ ਦੌਰਾਨ ਸਟੇਸ਼ਨ ਕੰਪਲੈਕਸ (ਐਂਟੀ ਲਿਟਰਿੰਗ ਐਕਟ) 'ਚ ਕੂੜਾ ਸੁੱਟਣ ਵਾਲੇ 445 ਯਾਤਰੀਆਂ ਤੋਂ ਸੱਠ ਹਜ਼ਾਰ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ। ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਿਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ 'ਚ ਸੁਧਾਰ ਕਰਨਾ ਅਤੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਣਾ ਹੈ ਤਾਂ ਜੋ ਭਵਿੱਖ ਵਿੱਚ ਉਹ ਸਹੀ ਟਿਕਟਾਂ ਨਾਲ ਹੀ ਸਫ਼ਰ ਕਰ ਸਕਣ। ਡਿਵੀਜ਼ਨਲ ਰੇਲਵੇ ਮੈਨੇਜਰ ਨੇ ਸਾਰੇ ਟਿਕਟ ਚੈਕਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਸਾਂਝੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਸੰਭਵ ਹੋਇਆ ਹੈ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਦੀ ਮਾਰ ਦੇ ਬਾਵਜੂਦ ਪੰਜਾਬ ਵਿਚ ਝੋਨੇ ਦੀ ਬੰਪਰ ਖਰੀਦ, ਪਿਛਲੇ ਰਿਕਾਰਡ ਟੁੱਟੇ
NEXT STORY