ਸੰਗਰੂਰ, (ਵਿਵੇਕ ਸਿੰਧਵਾਨੀ, ਯਾਦਵਿੰਦਰ)– ਪੰਜਾਬ ’ਚ ਚੱਲ ਰਹੇ ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਅਤੇ ਧਰਨਿਆਂ ਤੋਂ ਬਾਅਦ ਹੁਣ ਵਿਦਿਆਰਥੀ ਵੀ ਆਪਣੇ ਪਰਿਵਾਰਾਂ ਸਣੇ ਅਧਿਆਪਕਾਂ ਦੇ ਹੱਕ ਵਿਚ ਨਿੱਤਰ ਆਏ ਹਨ। ਪੰਜਾਬ ਸਰਕਾਰ ਵੱਲੋਂ ਠੇਕਾ ਅਾਧਾਰਿਤ ਐੱਸ. ਐੱਸ. ਏ./ਰਮਸਾ ਤੇ ਆਦਰਸ਼ ਮਾਡਲ ਸਕੂਲਾਂ ਦੇ ਅਧਿਆਪਕਾਂ ਦੀਅਾਂ ਮੌਜੂਦਾ ਤਨਖਾਹਾਂ ਵਿਚ 65 ਤੋਂ ਲੈ ਕੇ 75 ਫੀਸਦੀ ਕਟੌਤੀ ਕਰਨ ਦੇ ਫੈਸਲੇ ਵਿਰੁੱਧ ਸੋਸ਼ਲ ਮੀਡੀਆ ’ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੇ ਘਰਾਂ ਦੇ ਗੇਟ ਉਪਰ ਇਕ ਪੋਸਟਰ ਲਿਖ ਕੇ ਲਾਇਆ ਹੋਇਆ ਹੈ, ਜਿਸ ਵਿਚ ਲਿਖਿਆ ਹੋਇਆ ਹੈ ਕਿ ਇਹ ਇਕ ਵਿਦਿਆਰਥੀ ਦਾ ਘਰ ਹੈ, ਕੋਈ ਵੀ ਕਾਂਗਰਸੀ ਇਥੇ ਵੋਟ ਮੰਗਣ ਨਾ ਆਵੇ ਕਿਉਂਕਿ ਕਾਂਗਰਸ ਸਰਕਾਰ ਨੇ ਸਾਡੇ ਅਧਿਆਪਕਾਂ ਦੀ ਤਨਖਾਹ ’ਚ 75 ਫੀਸਦੀ ਕਟੌਤੀ ਕੀਤੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਧਿਆਪਕਾਂ ਵੱਲੋਂ ਵੀ ਆਪਣੇ ਘਰਾਂ ਦੇ ਅੱਗੇ ਅਜਿਹੇ ਪੋਸਟਰ ਲਿਖ ਕੇ ਲਾਏ ਗਏ ਸਨ ਕਿ ਕੋਈ ਵੀ ਕਾਂਗਰਸੀ ਵੋਟਾਂ ਮੰਗਣ ਉਨ੍ਹਾਂ ਦੇ ਘਰ ਨਾ ਆਵੇ।
ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਬਰਦਾਸ਼ਤ ਨਹੀਂ ਕਰਾਂਗੇ : ਬਲਵੀਰ ਲੌਂਗੋਵਾਲ : ®ਪੰਜਾਬ ਦੇ ਅਧਿਆਪਕਾਂ ਦੇ ਸਾਂਝੇ ਮੋਰਚੇ ਦੇ ਸੰਗਰੂਰ ਇਕਾਈ ਦੇ ਆਗੂ ਬਲਵੀਰ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਨੂੰ ਅਧਿਆਪਕ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਨਵਨਿਯੁਕਤ (3582) ਅਧਿਆਪਕਾਂ ਨੂੰ ਘਰਾਂ ਤੋਂ 200-250 ਕਿਲੋਮੀਟਰ ਦੂਰ ਬਾਰਡਰਾਂ ਦੇ ਸਕੂਲਾਂ ’ਚ ਨਿਯੁਕਤ ਕਰ ਕੇ ਸਿੱਖਿਆ ਵਿਭਾਗ ਨੇ ਧੱਕਾ ਕੀਤਾ ਹੈ ਅਤੇ ਹੁਣ ਐੱਸ. ਐੱਸ. ਏ./ਰਮਸਾ ਅਧਿਆਪਕਾਂ/ਆਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ’ਚ ਗੈਰ-ਸੰਵਿਧਾਨਿਕ ਤਰੀਕੇ ਨਾਲ ਕਟੌਤੀ ਕਰ ਕੇ ਕਾਂਗਰਸ ਸਰਕਾਰ ਅਧਿਆਪਕ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ।
ਸ਼ਰਾਬ ਸਣੇ 4 ਦਬੋਚੇ
NEXT STORY