ਚੰਡੀਗੜ੍ਹ : ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਜਨਾਲਾ ਹਿੰਸਾ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਹੈ। ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ 'ਤੇ ਕਾਰਵਾਈ ਨਾ ਕਰਨ ਅਤੇ ਪੰਜਾਬ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੂੰ ਕਈ ਸਵਾਲ ਕੀਤਾ ਹਨ। ਉਨ੍ਹਾਂ ਟਵੀਟ ਕਰਦਿਆਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਮਾਨ ਸਾਹਿਬ ਤੁਸੀਂ ਅੰਮ੍ਰਿਤਪਾਲ ਖ਼ਿਲਾਫ਼ ਕਦੋਂ ਕਾਰਵਾਈ ਕਰੋਗੇ? ਕਿ ਤੁਸੀਂ ਕਿਸੇ ਗੱਲ ਤੋਂ ਡਰਦੇ ਹੋ? ਰਾਜਾ ਵੜਿੰਗ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅੰਮ੍ਰਿਤਪਾਲ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਨੂੰ ਮਜ਼ਬੂਰਣ ਸੜਕਾਂ 'ਤੇ ਆ ਕੇ ਇਸਦਾ ਵਿਰੋਧ ਕਰਨਾ ਪਵੇਗਾ। ਉਨ੍ਹਾਂ ਆਖਿਆ ਕਿ ਅਸੀਂ ਸਖ਼ਤ ਮਿਹਨਤ ਨਾਲ ਕਮਾਈ ਪੰਜਾਬ ਦੀ ਸ਼ਾਂਤੀ ਨੂੰ ਕਿਸੇ ਕੀਮਤ 'ਤੇ ਭੰਗ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ- ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਜਨਾਲਾ ਥਾਣਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾ ਅਤੇ ਪੰਜਾਬ ਪੁਲਸ ਵਿਚਾਲੇ ਖ਼ੂਨੀ ਝੜਪ ਹੋ ਗਈ ਸੀ, ਜਿਸ ਵਿੱਚ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ ਹਨ। ਪੁਲਸ ਅਧਿਕਾਰੀਆਂ ਨੂੰ ਜ਼ਖ਼ਮੀ ਕਰਕੇ ਉਕਤ ਜਥੇਬੰਦੀ ਦੇ ਕਾਰਕੁਨਾ ਨੇ ਅਜਨਾਲਾ ਥਾਣੇ 'ਤੇ ਕਬਜ਼ਾ ਕਰ ਲਿਆ ਸੀ ਅਤੇ ਇਸ ਘਟਨਾ ਦੌਰਾਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਨੂੰ ਵੀ ਨਾਲ ਲੈ ਕੇ ਚੱਲ ਰਹੇ ਸਨ। ਇਸ ਸਾਰੀ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਭੱਖ ਗਈ ਸੀ ਅਤੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਜੀਠੀਆ ਨੇ ਮੁੜ ਘੇਰੀ 'ਆਪ', ਅਜਨਾਲਾ ਹਿੰਸਾ ਤੇ ਗੋਇੰਦਵਾਲ ਜੇਲ੍ਹ 'ਚ ਹੋਈ ਗੈਂਗਵਾਰ 'ਤੇ ਦਿੱਤਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਜ਼ਬਰਦਸਤੀ ਘਰ ’ਚ ਦਾਖ਼ਲ ਹੋ ਕੇ ਕੁੜੀ ਨੂੰ ਦਵਾਈ ਪਿਆਉਣ ’ਤੇ ਕੇਸ ਦਰਜ
NEXT STORY