ਪਟਿਆਲ (ਬਲਜਿੰਦਰ) : ਥਾਣਾ ਸਦਰ ਰਾਜਪੁਰਾ ਦੇ ਐੱਸ.ਐੱਚ.ਓ. ਇੰਸਪੈਕਟਰ ਕਿਰਪਾਲ ਸਿੰਘ ਮੋਹੀ (ਸਟੇਟ ਐਵਾਰਡੀ) ਅਤੇ ਟੀਮ ਨੇ ਰਾਜਪੁਰਾ ਦੇ ਡੀ.ਐੱਸ.ਪੀ. ਬਿਕਰਮਜੀਤ ਬਰਾੜ (ਰਾਸ਼ਟਰਪਤੀ ਐਵਾਰਡੀ) ਦੀ ਅਗਵਾਈ ਹੇਠਾਂ ਅਮਲ ’ਚ ਲਿਆਂਦੀ ਗਈ ਇਕ ਵੱਡੀ ਕਾਰਵਾਈ ਦੌਰਾਨ ਤਕਰੀਬਨ ਸਵਾ ਲੱਖ ਨਸ਼ੀਲੀਆਂ ਗੋਲੀਆਂ ਦੀ ਵੱਡੀ ਖ਼ੇਪ ਬਰਾਮਦ ਕੀਤੀ ਹੈ। ਅੱਜ ਇੱਥੇ ਪੁਲਸ ਲਾਈਨ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਦਾ ਪੁਲਸ ਰਿਮਾਂਡ ਲੈ ਕੇ ਪੁਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਨਸ਼ੀਲੀਆਂ ਗੋਲੀਆਂ ਦੀ ਇਹ ਖੇਪ ਉਹ ਕਿੱਥੋਂ ਲੈ ਕੇ ਆਏ ਹਨ ਅਤੇ ਇਸਦੀ ਸਪਲਾਈ ਕਿਥੋਂ ਕੀਤੀ ਜਾਣੀ ਸੀ।
ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦੀ ਆਵੇਗੀ ਸ਼ਾਮਤ ਹੁਣ, ਮੁੱਖ ਮੰਤਰੀ ਵਲੋਂ ਕਾਰਵਾਈ ਦੇ ਹੁਕਮ
ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਪਿੰਦੀ ਅਤੇ ਬਲਵਿੰਦਰ ਸਿੰਘ ਬਿੱਲਾ ਵਾਸੀਅਨ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਧਿਆਨ ਦੇਣ ਜਲੰਧਰ ਵਾਸੀ, ਡੀ. ਸੀ. ਨੇ ਜਾਰੀ ਕੀਤੇ ਇਹ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕੋਟਕਪੂਰਾ ਬਹਿਬਲ ਕਲਾਂ ਗੋਲੀਕਾਂਡ : IG ਉਮਰਾਨੰਗਲ ਨੇ ਅਦਾਲਤ ਤੋਂ ਪੇਸ਼ ਕੀਤੇ ਚਲਾਨ ਰੱਦ ਕਰਨ ਦੀ ਕੀਤੀ ਮੰਗ
NEXT STORY