ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਵਿਵੇਕ ਪ੍ਰਤਾਪ ਸਿੰਘ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਰਾਜਵੀਰ ਸਿੰਘ ਘੁਮਾਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਕੱਤਰ –ਕਮ-ਵਿਸ਼ੇਸ਼ ਕਾਰਜ ਅਫਸਰ ਨਿਯੁਕਤ ਕੀਤਾ ਜਾਂਦਾ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਰਾਜਵੀਰ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਨਾਲ ਸਬੰਧਤ ਹਨ। ਪੰਜਾਬ ਸਰਕਾਰ ਨੇ ਅੱਜ ਮੁੱਖ ਮੰਤਰੀ ਦੇ ਸਕੱਤਰ ਦੀ ਨਿਯੁਕਤੀ ਕੀਤੀ ਹੈ। ਇਸ ਬਾਰੇ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।

ਪੱਤਰ ਵਿੱਚ ਦੱਸਿਆ ਕਿ ਰਾਜਵੀਰ ਸਿੰਘ ਘੁਮਾਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਕੱਤਰ –ਕਮ-ਵਿਸ਼ੇਸ਼ ਕਾਰਜ ਅਫਸਰ ਨਿਯੁਕਤ ਕੀਤਾ ਜਾਂਦਾ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਹੈ ਕਿ ਇਸ ਰਾਜਸੀ ਅਸਾਮੀ ਦੀਆਂ ਸੇਵਾਂ ਸ਼ਰਤਾਂ ਬਾਅਦ ਵਿੱਚ ਜਾਰੀ ਕੀਤੀ ਜਾਣਗੀਆਂ। ਰਾਜਵੀਰ ਸਿੰਘ ਘੁਮਾਣ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਹੋਏ ਸਨ।
ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM'
ਮਾਂ ਦੀ ਹੋਈ ਮੌਤ, ਡਿਪ੍ਰੈਸ਼ਨ ’ਚ ਆਈ 13 ਸਾਲ ਦੀ ਬੇਟੀ ਨੇ ਵੀ ਕੀਤੀ ਖ਼ੁਦਕੁਸ਼ੀ
NEXT STORY