ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਸੂਬੇ ਅੰਦਰ ਦਿਨੋਂ ਦਿਨ ਵੱਧ ਰਹੇ ਨਸ਼ਿਆਂ ਖਿਲਾਫ਼ ਮੰਡੀ ਲੱਖੇਵਾਲੀ ਸਥਿਤ ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਥਾਨਕ ਮੰਡੀ 'ਚ ਨਸ਼ਾ ਵਿਰੋਧੀ ਰੈਲੀ ਕੱਢੀ। ਇਸ ਰੈਲੀ ਨੂੰ ਸਕੂਲ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਅਤੇ ਪ੍ਰਿੰਸੀਪਲ ਮੈਡਮ ਸੰਜੂ ਬੱਬਰ ਨੇ ਰਵਾਨਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ।
ਇਸ ਸਮੇਂ ਥਾਣਾ ਲੱਖੇਵਾਲੀ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਇਸ ਸਮਾਜਿਕ ਬੁਰਾਈ ਦੇ ਖਿਲਾਫ਼ ਸਭ ਵਰਗਾਂ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਬਲਿਕ ਸਕੂਲ ਹਮੇਸ਼ਾ ਹੀ ਸਮਾਜਿਕ ਬੁਰਾਈਆਂ ਦੇ ਖਿਲਾਫ਼ ਸਮੇਂ-ਸਮੇਂ ਸਿਰ ਲੋਕਾਂ ਨੂੰ ਜਾਗਰੂਕ ਕਰਦਾ ਆ ਰਿਹਾ ਹੈ, ਜੋ ਸ਼ਲਾਘਾਯੋਗ ਉਦਮ ਹੈ। ਇਸ ਮੌਕੇ ਪ੍ਰਭਦੀਪ ਸਿੰਘ, ਸਾਹਿਬ ਸਿੰਘ, ਨਰੇਸ਼ ਕੁਮਾਰ, ਮੈਡਮ ਰੋਜੀ, ਪ੍ਰਿੰਯਕਾ, ਰੇਨੂੰ ਆਦਿ ਮੌਜੂਦ ਸਨ।
ਚਹਿਲ ਰੋਡ ਵਾਲਾ ਪੁਲ ਸੀਲ ਸੋਸ਼ਲ ਮੀਡੀਆ ’ਤੇ ਫੋਟੋ ਵਾਇਰਲ ਹੋਣ ਉਪਰੰਤ ਪ੍ਰਸ਼ਾਸਨ ਆਇਆ ਹਰਕਤ ’ਚ
NEXT STORY