ਚੰਡੀਗੜ੍ਹ- ਰਣਜੀਤ ਸਿੰਘ ਢੱਡਰੀਆਂ ਵਾਲਾ ਵਿਰੁੱਧ ਚੱਲ ਰਹੇ ਜਬਰ-ਜ਼ਿਨਾਹ ਅਤੇ ਕਤਲ ਮਾਮਲੇ ਵਿੱਚ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਮੈਜਿਸਟ੍ਰੇਟ ਵੱਲੋਂ ਪੁਲਸ ਦੀ ਕਲੋਜ਼ਰ ਰਿਪੋਰਟ 'ਤੇ ਅਸੰਤੁਸ਼ਟੀ ਜਤਾਈ ਗਈ ਹੈ ਅਤੇ ਇਹ ਮਾਮਲਾ ਹੁਣ ਪੰਜਾਬ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ।
ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਮੁਕਰਰ ਕੀਤੀ ਹੈ। ਐਡਵੋਕੇਟ ਨਵਨੀਤ ਕੌਰ ਵੜੈਚ ਨੇ ਦੱਸਿਆ ਕਿ 2012 ਵਿੱਚ ਪਟਿਆਲਾ ਸਥਿਤ ਆਸ਼ਰਮ 'ਚ ਇਕ ਕੁੜੀ ਨਾਲ ਜਬਰ-ਜ਼ਿਨਾਹ ਅਤੇ ਉਸ ਦੇ ਕਤਲ ਦੇ ਦੋਸ਼ ਲਗੇ ਸਨ। ਮ੍ਰਿਤਕ ਦੇ ਭਰਾ ਵੱਲੋਂ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਐੱਸ. ਆਈ. ਟੀ. ਰਾਹੀਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਹਾਈਕੋਰਟ ਨੇ ਪਹਿਲਾਂ ਸੀ. ਬੀ. ਆਈ. ਜਾਂਚ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸਥਾਨਕ ਪੁਲਸ ਨੂੰ ਜਾਂਚ ਕਰਕੇ ਰਿਪੋਰਟ ਮੈਜਿਸਟ੍ਰੇਟ ਕੋਲ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ: ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
ਉਥੇ ਹੀ ਮੈਜਿਸਟ੍ਰੇਟ ਨੇ ਪੁਲਸ ਦੀ ਜਾਂਚ ਰਿਪੋਰਟ 'ਤੇ ਅਸੰਤੁਸ਼ਟੀ ਜਤਾਉਂਦੇ ਹੋਏ ਮਾਮਲਾ ਹਾਈਕੋਰਟ ਨੂੰ ਭੇਜ ਦਿੱਤਾ ਹੈ। ਹੁਣ ਹਾਈਕੋਰਟ ਨੇ ਪਟੀਸ਼ਨਰ ਨੂੰ ਅਗਲੀ ਸੁਣਵਾਈ 'ਤੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਹੈ। ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ 22 ਅਪ੍ਰੈਲ 2012 ਨੂੰ ਰਣਜੀਤ ਸਿੰਘ ਢੱਡਰੀਆਂ ਵਾਲਾ ਦੇ ਡੇਰੇ 'ਤੇ ਕੁੜੀ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਜਬਰ-ਜ਼ਿਨਾਹ ਕੀਤਾ ਗਿਆ ਸੀ। ਕੁੜੀ 2002 ਤੋਂ ਢੱਡਰੀਆਂ ਵਾਲਾ ਦੀ ਪੈਰੋਕਾਰ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ ਅਤੇ ਹੁਣ ਹਾਈਕੋਰਟ ਵੱਲੋਂ ਆਉਣ ਵਾਲੇ ਹੁਕਮਾਂ 'ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ ਅੱਧਾ ਹਿੱਸਾ
NEXT STORY