ਅਬੋਹਰ (ਸੁਨੀਲ) : ਸਿਟੀ ਪੁਲਸ ਸਟੇਸ਼ਨ 2 ਦੀ ਇੰਚਾਰਜ ਮੈਡਮ ਪ੍ਰਮਿਲਾ ਰਾਣੀ ਦੀ ਅਗਵਾਈ ਵਿਚ ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਪੁਲਸ ਟੀਮ ਨੇ ਫੋਨ 'ਤੇ ਧਮਕੀ ਦੇ ਕੇ ਫਿਰੌਤੀ ਮੰਗਣ ਦੇ ਦੋਸ਼ ਵਿਚ ਰਣਦੀਪ ਸਿੰਘ ਉਰਫ਼ ਵਿੱਕੀ ਪੁੱਤਰ ਗੁਲਜ਼ਾਰ ਸਿੰਘ, ਵਾਸੀ ਪੰਜਪੀਰ ਨਗਰ, ਗਲੀ ਨੰਬਰ 5, ਅਬੋਹਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਨੂੰ ਜੁਡੀਸ਼ੀਅਲ ਮੈਜਿਸਟਰੇਟ ਨਵਨੀਤ ਧਾਰੀਵਾਲ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਉਸਨੂੰ ਪੁਲਸ ਹਿਰਾਸਤ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਪੁਲਸ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਹੇਠ 17 ਅਗਸਤ, 2025 ਨੂੰ ਬੀਐੱਨਐੱਸ ਦੀ ਧਾਰਾ 308 (2), 351 (2) ਅਤੇ ਹੋਰ ਧਾਰਾਵਾਂ ਵਿਚ ਮਾਮਲਾ ਦਰਜ ਕੀਤਾ ਸੀ।
ਰਾਜਸਥਾਨ ਦੇ ਦੋ ਨਸ਼ਾ ਤਸਕਰ ਅਫ਼ੀਮ ਸਮੇਤ ਗ੍ਰਿਫ਼ਤਾਰ
NEXT STORY