ਪਟਿਆਲਾ (ਬਲਜਿੰਦਰ) : ਕੱਚਾ ਪਟਿਆਲਾ ਦੇ ਰਹਿਣ ਵਾਲੇ ਨਰਿੰਦਰ ਆਹੂਜਾ ਪੁੱਤਰ ਚੰਦਰ ਭਾਨ ਵਾਸੀ ਜੋਤੀ ਰਾਮ ਸਟ੍ਰੀਟ ਕੱਚਾ ਪਟਿਆਲਾ ਤੋਂ ਅਣਪਛਾਤੇ ਵਿਅਕਤੀ ਵੱਲੋਂ ਵਟਸਐਪ ਕਾਲ ਕਰ ਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੀ ਖ਼ਬਰ ਮਿਲੀ ਹੈ। ਪੈਸੇ ਨਾ ਦੇਣ ਦੀ ਸੂਰਤ 'ਚ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਇਸ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ 384, 506 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਜਾਰੀ ਹੋਏ ਲਿਖਤੀ ਹੁਕਮ
ਬਹੁਤ ਸਾਰੀਆਂ ਮੋਬਾਇਲ ਐਪਲੀਕੇਸ਼ਨਾਂ ਰਾਹੀਂ ਸਾਈਬਰ ਠੱਗਾਂ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ। ਕਈ ਵਾਰ ਵਿਦੇਸ਼ ਵਿਚ ਕਿਸੇ ਰਿਸ਼ੇਤਦਾਰ ਦੀ ਝੂਠੀ ਕਹਾਣੀ ਬਣਾ ਕੇ ਅਤੇ ਕਈ ਵਾਰ ਕਿਸੇ ਆਪਣੇ ਨਜ਼ਦੀਕੀ ਦੀ ਕਿਡਨੈਪਿੰਗ ਦੀ ਗੱਲ ਆਖ ਕੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਲੋਕ ਇਕ ਅਕਾਊਂਟ ਨੰਬਰ ਦਿੰਦੇ ਹਨ ਅਤੇ ਉਸ ਵਿਚ ਪੈਸੇ ਪਵਾ ਲੈਂਦੇ ਹਨ। ਸਾਨੂੰ ਇਨ੍ਹਾਂ ਲੋਕਾਂ ਤੋਂ ਜਾਗਰੂਕ ਰਹਿਣ ਦੀ ਜ਼ਰੂਰਤ ਹੈ ਅਤੇ ਬਿਨ੍ਹਾਂ ਕਿਸੇ ਡਰ ਦੇ ਇਸ ਬਾਰੇ ਪੁਲਸ ਨੂੰ ਸੂਚਿਤ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਅਣਜਾਣ ਵਿਅਕਤੀ ਦੇ ਕਹਿਣ ’ਤੇ ਉਨ੍ਹਾਂ ਦਿੱਤੇ ਅਕਾਉਂਟ ਵਿਚ ਪੈਸੇ ਨਹੀਂ ਪਾਉਣ।
ਇਹ ਵੀ ਪੜ੍ਹੋ : ਹਾਈ ਪ੍ਰੋਫਾਈਲ ਹਨੀ ਟ੍ਰੈਪ ਮਾਮਲੇ ’ਚ ਵੱਡਾ ਖੁਲਾਸਾ, ਪੁਲਸ ਅਫਸਰ ਸਣੇ ਵਕੀਲ ਬੀਬੀ ਦਾ ਨਾਂ ਵੀ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਵੰਡੇ ਨਵੇਂ ਉਮੀਦਵਾਰਾਂ ਨੂੰ ਪੱਤਰ, ਕਿਹਾ-ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਸ ਬਣਾਵਾਂਗੇ
NEXT STORY