ਸ੍ਰੀ ਮੁਕਤਸਰ ਸਾਹਿਬ /ਮੰਡੀ ਲੱਖੇਵਾਲੀ (ਪਵਨ ਤਨੇਜਾ, ਸੁਖਪਾਲ, ਖੁਰਾਣਾ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਇਕ ਪਿੰਡ 'ਚ ਜਬਰ-ਜ਼ਨਾਹ ਤੋਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਦਿਆਂ ਰਿਪੋਰਟ ਐੱਸ.ਸੀ. ਕਮਿਸ਼ਨ ਪਾਸ 8 ਅਗਸਤ 2018 ਤੱਕ ਜਮ੍ਹਾਂ ਕਰਵਾ ਦੇਣ।
ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਇਹ ਵੀ ਹਦਾਇਤ ਕੀਤੀ ਕਿ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪੂਰੇ ਯਤਨ ਕੀਤੇ ਜਾਣ ਅਤੇ ਦੋਸ਼ੀਆਨ ਖਿਲਾਫ ਹੋਰ ਧਰਾਵਾਂ ਜੋੜ ਕੇ ਢੁੱਕਵੀਂ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਉਨ੍ਹਾਂ ਪੀੜਤ ਲੜਕੀ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਐੱਸ.ਸੀ. ਕਮਿਸ਼ਨ ਉਨ੍ਹਾਂ ਨਾਲ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇੰਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਜਗਮੋਹਨ ਸਿੰਘ ਮਾਨ ਜ਼ਿਲਾ ਭਲਾਈ ਅਫਸਰ, ਡੀ.ਐੱਸ.ਪੀ.ਜਸਮੀਤ ਸਿੰਘ, ਡੀ.ਐੱਸ.ਪੀ ਤਲਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ।
ਖੰਨੇ 'ਚ ਮਿਲੀ ਲੜਕੀ ਦੀ ਲਾਸ਼, ਨਸ਼ੇ ਦੇ ਓਵਰਡੋਜ਼ ਨਾਲ ਹੋਈ ਮੌਤ
NEXT STORY