ਜਗਰਾਓਂ, (ਮਾਲਵਾ)- ਨਾਬਾਲਗ ਲਡ਼ਕੀ ਨਾਲ ਜਬਰ-ਜ਼ਨਾਹ ਕਰ ਕੇ ਉਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਿਟੀ ਜਗਰਾਓਂ ਦੇ ਐੱਸ. ਐੱਚ. ਓ. ਜਸਪਾਲ ਸਿੰਘ ਅਨੁਸਾਰ ਪੀੜਤਾ ਨੇ ਆਪਣੀ ਸ਼ਿਕਾਇਤ ਰਾਹੀਂ ਦੱਸਿਆ ਕਿ ਉਸਦੀਆਂ ਤਿੰਨ ਬੇਟੀਆਂ ਹਨ ਅਤੇ ਉਸਦੀ ਵੱਡੀ ਲਡ਼ਕੀ ਨੇ ਦੱਸਿਆ ਕਿ ਪਿਛਲੇ ਸਾਲ ਮਹਿਕਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਸੋਢੀਵਾਲ ਨੇ ਉਸਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਵੀ ਉਸਨੂੰ ਡਰਾ-ਧਮਕਾ ਕੇ ਸਬੰਧ ਬਣਾਉਂਦਾ ਰਿਹਾ।ਮੁਦਈ ਅਨੁਸਾਰ ਕਥਿਤ ਦੋਸ਼ੀ ਨੇ ਮੇਰੀ ਲਡ਼ਕੀ ਨਾਲ ਨਗਨ ਹਾਲਤ ’ਚ ਵੀਡੀਓ ਤੇ ਫੋਟੋਆਂ ਵੀ ਬਣਾਈਆਂ, ਜਿਸ ਨੂੰ ਉਸ ਵੱਲੋਂ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀਆਂ। ਇਸ ਨਾਲ ਮੇਰੀ ਤੇ ਮੇਰੇ ਪਰਿਵਾਰ ਦੀ ਬਹੁਤ ਬਦਨਾਮੀ ਹੋਈ ਹੈ। ਐੱਸ. ਐੱਚ. ਓ. ਜਸਪਾਲ ਸਿੰਘ ਅਨੁਸਾਰ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਦੋ ਦਿਨਾ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਸ਼ਰਾਬ ਦੇ ਨਸ਼ੇ 'ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY