ਮੋਗਾ, (ਸੰਦੀਪ)- ਥਾਣਾ ਬਾਘਾਪੁਰਾਣਾ ਅਧੀਨ ਆਉਂਦੇ ਇਕ ਪਿੰਡ 'ਚ 16 ਸਾਲਾਂ ਨੌਜਵਾਨ ਨੇ ਗੁਆਂਢ 'ਚ ਰਹਿੰਦੀ ਤਿੰਨ ਸਾਲਾ ਬੱਚੀ ਨੂੰ ਚੀਜ਼ੀ ਦਾ ਲਾਲਚ ਦੇ ਕੇ ਉਸ ਨੂੰ ਆਪਣੇ ਘਰ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਮੌਕੇ 'ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਬੱਚੀ ਦਾ ਮੈਡੀਕਲ ਕਰਵਾਉਣ ਸਮੇਤ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ। ਥਾਣਾ ਬਾਘਾਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਪੁਲਸ ਨੂੰ ਦਿੱਤੀ ਸੂਚਨਾਂ 'ਚ ਕਿਹਾ ਕਿ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੇ 16 ਸਾਲਾ ਲੜਕਾ ਜਾਨੀ ਉਨ੍ਹਾਂ ਦੇ ਘਰ ਆਇਆ ਤੇ ਉਨ੍ਹਾਂ ਦੀ ਤਿੰਨ ਸਾਲ ਦੀ ਬੇਟੀ ਨੂੰ ਕੋਈ ਚੀਜ਼ ਖੁਵਾ ਕੇ ਆਪਣੇ ਨਾਲ ਘਰ ਲੈ ਗਿਆ ਤੇ ਉਸ ਨੇ ਬੱਚੀ ਨੂੰ ਘਰ ਲਿਜਾ ਕੇ ਜਬਰ-ਜ਼ਨਾਹ ਕੀਤਾ ਅਤੇ ਮੌਕੇ 'ਤੋਂ ਫਰਾਰ ਹੋ ਗਿਆ।
ਇਸ ਉਪਰੰਤ ਪਰਿਵਾਰ ਨੂੰ ਉਕਤ ਘਟਨਾ ਦਾ ਪਤਾ ਚੱਲਿਆ ਤਾਂ ਪਰਿਵਾਰ ਨੇ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਤੇ ਸਰਪੰਚ ਨੇ ਪੁਲਸ ਨੂੰ ਸੂਚਿਤ ਕੀਤਾ ਤੇ ਪੀੜਤ ਬੱਚੀ ਦਾ ਸਿਵਲ ਹਸਪਤਾਲ ਮੋਗਾ 'ਚ ਮੈਡੀਕਲ ਕਰਵਾਇਆ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ 'ਚ ਮੁੱਢਲੀ ਜਾਂਚ ਤੋਂ ਬਾਅਦ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੁੱਲਾਂਪੁਰ ਫਲਾਈਓਵਰ 2 ਥਾਵਾਂ ਤੋਂ ਧੱਸਿਆ
NEXT STORY