ਗੁਰੂਹਰਸਹਾਏ, (ਵਿਪਨ, ਆਵਲਾ)– ਹਲਕਾ ਗੁਰੂਹਰਸਹਾਏ ਤੋਂ ਨਵਨਿਯੁਕਤ ਡੀ. ਐੱਸ. ਪੀ. ਰਵਿੰਦਰ ਸਿੰਘ ਦਾ ਅਹੁਦਾ ਸੰਭਾਲਣ ’ਤੇ ਕੈਬਨਿਟ ਮੰਤਰੀ ਦੇ ਨਿੱਜ਼ੀ ਸਕੱਤਰ ਨਸੀਬ ਸਿੰਘ ਸੰਧੂ ਵੱਲੋਂ ਫੁੱਲਾਂ ਦਾ ਬੁੱਕੇ ਭੇਟ ਕਰ ਕੇ ਸੁਆਗਤ ਕੀਤਾ ਗਿਆ। ਇਸ ਮੌਕੇ ਡੀ. ਐੱਸ. ਪੀ ਰਵਿੰਦਰ ਸਿੰਘ ਨੇ ਕਿਹਾ ਕਿ ਲੁੱਟਾਂ-ਖੋਹਾਂ ਅਤੇ ਨਸ਼ਾਂ ਵੇਚਣ ਵਾਲੇ ਸਮਾਜ਼ ਵਿਰੋਧੀ ਸਮੱਲਰਾਂ’ ਨੂੰ ਕਿਸੇ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ। ਇਸ ਦੌਰਾਨ ਉਨ੍ਹਾਂ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਅਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਜੇਕਰ ਕੋਈ ਵੀ ਦੁਕਾਨਦਾਰ ਇਨ੍ਹਾਂ ਅਦੇਸ਼ਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਨਾਲ ਸਬੰਧਤ ਕੰਮ ਲਈ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਕਿਸੇ ਸਮੇ ਵੀ ਮਿਲ ਸਕਦਾ ਹੈ।
ਪਟਿਆਲਾ 'ਚ 7 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
NEXT STORY