ਫਤਿਹਗੜ੍ਹ ਸਾਹਿਬ (ਬਿਪਨ)- ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤੇ ਜਾਣ ਸਬੰਧੀ ਦਿੱਤੀ ਗਈ ਚੇਤਾਵਨੀ ਨੂੰ ਲੈ ਕੇ ਅਕਾਲੀ ਦਲ ਦੇ ਨਵੇਂ ਚੁਣੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹਰੇਕ ਪ੍ਰਕਾਰ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਜਵਾਬ ਅਦਾਲਤਾਂ ਵਿੱਚ ਦਿੱਤਾ ਜਾਵੇਗਾ, ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਰਵੀ ਰੋਜ਼ ਗਾਰਡਨ ਸ਼ਮਸ਼ੇਰ ਨਗਰ ਸਰਹੰਦ ਵਿਖੇ ਖਾਸ ਤੌਰ ਤੇ ਪਹੁੰਚੇ ਸਨ ਜਿੱਥੇ ਉਨ੍ਹਾਂ ਦਾ ਅਕਾਲੀ ਦਲ ਦੇ ਵਰਕਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਨਰਾਜ਼ ਬੈਠੇ ਟਕਸਾਲੀ ਅਕਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਲਈ ਯਤਨ ਆਰੰਭੇ ਜਾਣਗੇ ਅਤੇ ਘਰ ਘਰ ਜਾ ਕੇ ਉਹਨਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ, ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਬੋਲਦਿਆਂ ਕਿਹਾ ਕਿ ਇਸ ਨੂੰ ਪਾਰਟੀ ਮੰਚ ਤੇ ਬੈਠ ਕੇ ਵਿਚਾਰਿਆ ਜਾਵੇਗਾ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ
NEXT STORY