ਪਟਿਆਲਾ, (ਬਲਜਿੰਦਰ)- ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਜ਼ਮਾਨਤ ਲਈ ਜਾਅਲੀ ਕਾਗਜ਼ਾਤ ਲਾਉਣ ਦੇ ਦੋਸ਼ ਵਿਚ 4 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਹਰਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਦਿੱਤੂਪੁਰ, ਰਾਜਿੰਦਰ ਸਿੰਘ ਪੁੱਤਰ ਓਮ ਪ੍ਰਕਾਸ਼, ਅਨਿਲ ਕੁਮਾਰ ਪੁੱਤਰ ਗੋਪਾਲ ਕ੍ਰਿਸ਼ਨ ਵਾਸੀ ਭਾਮੀਅਾਂ ਖੁਰਦ ਜ਼ਿਲਾ ਲੁਧਿਆਣਾ, ਪਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਸ਼ਹੀਦ ਭਗਤ ਸਿੰਘ ਨਗਰ ਜ਼ਿਲਾ ਲੁਧਿਆਣਾ ਸ਼ਾਮਲ ਹਨ। ਇਸ ਮਾਮਲੇ ਵਿਚ ਪੁਲਸ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਸਿੰਗਲਾ ਤੇ ਐਡੀਸ਼ਨਲ ਸੈਸ਼ਨ ਜੱਜ ਪਟਿਆਲਾ ਨੇ ਪੁਲਸ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ। ਇਸ ਵਿਚ ਦੱਸਿਆ ਗਿਆ ਸੀ ਕਿ ਉਕਤ ਵਿਅਕਤੀਆਂ ਨੇ ਥਾਣਾ ਬਖਸ਼ੀਵਾਲਾ ਵਿਚ ਹਰਵਿੰਦਰ ਸਿੰਘ ਖਿਲਾਫ ਹੋਏ ਐੈੱਨ. ਡੀ. ਪੀ. ਐੈੱਸ. ਮਾਮਲੇ ’ਚ ਹਰਵਿੰਦਰ ਸਿੰਘ ਦੀ ਜ਼ਮਾਨਤ ਕਰਵਾਉਣ ਲਈ ਜਾਅਲੀ ਕਾਗਜ਼ਾਤ ਤਿਆਰ ਕਰ ਕੇ ਜ਼ਮੀਨ ਦੀ ਫਰਦ ਲਾ ਕੇ ਬਾਂਡ ਭਰਿਆ ਸੀ।ਪੁਲਸ ਨੇ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਖਿਲਾਫ 420, 467, 468, 471 ਅਤੇ 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਹਿਲਾ ਦਾ ਪਰਸ ਖੋਹ ਕੇ ਅਣਪਛਾਤੇ ਫਰਾਰ
NEXT STORY