ਬੁਢਲਾਡਾ,(ਬਾਂਸਲ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਿਤ ਲਿਆਂਦੇ ਗਏ ਤਿੰਨੇ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ 29 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 12ਵੇਂ ਦਿਨ ਵੀ ਧਰਨਾ ਜਾਰੀ ਰੱਖਿਆ ਗਿਆ ।ਕਿਸਾਨਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਨੂੰ ਅੱਜ 12 ਵੇਂ ਦਿਨ ਵੀ ਘੇਰੀ ਰੱਖਿਆ ਗਿਆ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਤੇਜ਼ੀ ਨਾਲ ਵਧ ਰਹੇ ਮੌਜੂਦਾ ਕਿਸਾਨ ਜਥੇਬੰਦੀਆਂ ਦੇ ਸਾਂਝੇ ਘੋਲ ਨੇ ਕਾਰਪੋਰੇਟ ਘਰਾਣੇ ਅਤੇ ਭਾਜਪਾ ਗੱਠਜੋੜ ਨੂੰ ਆਪਣੇ ਨਿਸ਼ਾਨੇ 'ਤੇ ਲਿਆ ਹੋਇਆ ਹੈ। ਇਸ ਕਰਕੇ ਹੀ ਮੋਦੀ ਸਰਕਾਰ ਦੁਆਰਾ ਭਾਜਪਾ ਦੇ ਮੰਤਰੀਆਂ, ਐਮ. ਪੀ, ਐਮ. ਐਲ. ਏ. ਅਤੇ ਸਾਰੇ ਕਾਰਕੁੰਨਾਂ ਨੂੰ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਸੱਦਾ ਦਿੱਤਾ ਹੈ।
ਸੰਘਰਸ਼ੀ ਲੋਕਾਂ ਨੇ ਵੀ ਇਸ ਚੈਲੰਜ ਨੂੰ ਕਬੂਲਦਿਆਂ ਮੋਦੀ ਸਰਕਾਰ ਦੇ ਅੰਨੇ ਭਗਤਾਂ ਨੂੰ ਘੇਰ-ਘੇਰ ਕੇ ਲਾਜਵਾਬ ਕੀਤਾ ਜਾਵੇ।ਇਹ ਕਾਲੇ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ-ਵਿਦੇਸੀ ਕਾਰਪੋਰੇਟਾਂ ਦੇ ਹਵਾਲੇ ਕਰਕੇ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਖੋਹ ਕੇ ਵੱਡੇ-ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨਾ ਚਾਹੁੰਦੀ ਹੈ।ਇਸ ਤਰ੍ਹਾਂ ਛੋਟੀ ਅਤੇ ਦਰਮਿਆਨੀ ਕਿਸਾਨੀ ਨੂੰ ਬਿੱਲਕੁੱਲ ਤਬਾਹ ਕਰਕੇ ਕਿਸਾਨਾਂ ਨੂੰ ਘਸਿਆਰੇ ਬਣਾ ਕੇ ਫੈਕਟਰੀਆਂ 'ਚੋਂ ਦਿਹਾੜੀਆਂ ਕਰਨ ਲਈ ਮਜ਼ਬੂਰ ਕਰਨਾ ਚਾਹੁੰਦੀ ਹੈ ਤਾਂ ਕਿ ਵੱਡੇ ਘਰਾਣਿਆਂ ਨੂੰ ਸਸਤੀ ਲੇਬਰ ਮੁਹੱਈਆ ਕਰਵਾਈ ਜਾਵੇ। ਇਸ ਕਰਕੇ ਕਿਸਾਨਾਂ ਦੀ ਜ਼ੋਰਦਾਰ ਮੰਗ ਹੈ ਕਿ ਖੇਤੀ ਨਾਲ ਸਬੰਧਿਤ ਤਿੰਨੇ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ। ਅੱਜ ਦੇ ਧਰਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਬਲਦੇਵ ਸਿੰਘ ਪਿਪਲੀਆ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਸੋਤਮ ਸਿੰਘ ਗਿੱਲ ਜਸਕਰਨ ਸਿੰਘ ਕੁੱਲ ਹਿੰਦ ਕਿਸਾਨ ਸਭਾ ਭੁਪਿੰਦਰ ਗੁਰਨੇ ਸੁਖਦੇਵ ਬੋੜਾਵਾਲ ਆਲ ਇੰਡੀਆ ਕੁੱਲ ਹਿੰਦ ਕਿਸਾਨ ਸਭਾ ਦੇ ਸਵਰਨਜੀਤ ਸਿੰਘ ਦਲਿਓ ਬੀਰੋਕੇ ਜਮਹੂਰੀ ਕਿਸਾਨ ਸਭਾ ਦੇ ਛੱਜੂ ਰਾਮ ਰਿਸ਼ੀ ਖੀਵਾ ਤੇ ਮੇਜਰ ਸਿੰਘ ਆਦਿ ਆਗੂ ਹਾਜ਼ਰ ਸਨ
ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਤੇ ਮੁੱਖ ਮੰਤਰੀ ਨੇ ਤੋੜੀ ਚੁੱਪ, ਦਿੱਤਾ ਵੱਡਾ ਬਿਆਨ
NEXT STORY