ਬੁਢਲਾਡਾ (ਮਨਜੀਤ)- ਹੜ੍ਹਾਂ ਦੀ ਸਥਿਤੀ ਵਿਚ ਮਗਨਰੇਗਾ ਲੇਬਰ, ਵਲੰਟੀਅਰਜ, ਐੱਨ.ਜੀ.ਓਜ਼ ਅਤੇ ਇਲਾਕੇ ਦੇ ਲੋਕ ਰਾਹਤ ਕਾਰਜਾਂ ਵਿਚ ਜੁਟੇ ਹੋਏ ਹਨ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਘੱਗਰ ਦਰਿਆ ਦੇ ਚਾਂਦਪੁਰਾ ਬੰਨ੍ਹ ਨੂੰ ਦੁਬਾਰਾ ਬੰਨਣ ਵਿੱਚ ਲੱਗੇ ਇਲਾਕੇ ਦੇ ਲੋਕਾਂ ਲਈ ਪੀਣ ਵਾਲਾ ਪਾਣੀ ਅਤੇ ਖਾਣ-ਪੀਣ ਦਾ ਸਾਮਾਨ ਦੇਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੌਕੇ ਦੀ ਸਥਿਤੀ ਬਾਰੇ ਜਾਣਕਾਰੀ ਭੇਜੀ ਜਾ ਚੁੱਕੀ ਹੈ ਅਤੇ ਇਸ ਬੰਨ੍ਹ ਨੂੰ ਬੰਦ ਕਰਾਉਣ ਲਈ ਮਿਲਟਰੀ ਦੇ ਹੜ੍ਹ ਰੋਕੂ ਦਸਤੇ ਨੂੰ ਭੇਜਣ ਲਈ ਵੀ ਕਿਹਾ ਗਿਆ ਹੈ l ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਂਦਪੁਰਾ ਬੰਨ੍ਹ ਨੂੰ ਦੁਬਾਰਾ ਬੰਦ ਕਰਨ ਲਈ ਲੋਕਾਂ ਨੂੰ ਲੋੜੀਂਦਾ ਸਮਾਨ ਅਤੇ ਸਾਧਨ ਮੁਹੱਈਆ ਕਰਾਉਣ ਵਿੱਚ ਕੋਈ ਢਿੱਲ ਮੱਠ ਨਾ ਕੀਤੀ ਜਾਵੇ। ਉਨ੍ਹਾਂ ਚਾਂਦਪੁਰਾ ਬੰਨ੍ਹ ਨੂੰ ਦੁਬਾਰਾ ਬੰਨਣ 'ਚ ਲੱਗੇ ਹਲਕਾ ਬੁਢਲਾਡਾ ਦੇ ਪਿੰਡਾਂ ਦੇ ਵਸਨੀਕਾਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਵੱਲੋਂ ਦਿਨ-ਰਾਤ ਮਿਹਨਤ ਨਾਲ ਕੰਮ ਕਰਨ ਦੀ ਸ਼ਲਾਘਾ ਕੀਤੀ । ਉਨ੍ਹਾਂ ਇਲਾਕੇ ਦੀਆਂ ਸਤਿਕਾਰਿਤ ਸਮਾਜ ਸੇਵੀ ਸੰਸਥਾਵਾਂ ਮਾਤਾ ਗੁਜਰੀ ਭਲਾਈ ਕੇਂਦਰ, ਨੇਕੀ ਫਾਉਂਡੇਸ਼ਨ, ਸ਼ਿਵ ਸ਼ਕਤੀ ਸੇਵਾ ਮੰਡਲ , ਆਸਰਾ ਫਾਉਂਡੇਸ਼ਨ, ਇੰਡੀਅਨ ਮੈਡੀਕਲ ਐਸੋਸ਼ੀਏਸ਼ਨ ਦੀ ਟੀਮ ਭਗਵਾਨ ਦਾਸ , ਜਨਕ ਰਾਜ ਅਤੇ ਸਾਰੇ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਆਫ਼ਤ ਦੀ ਘੜੀ ਵਿੱਚ ਪਾਣੀ ਦੀ ਮਾਰ ਹੇਠ ਆਉਣ ਵਾਲੇ ਪਿੰਡਾਂ ਵਿੱਚ ਵੱਧ ਤੋਂ ਵੱਧ ਮਦਦ ਕਰਨ ਲਈ ਨਿਰਸਵਾਰਥ ਸੇਵਾ ਭਾਵਨਾ ਨਾਲ ਅੱਗੇ ਆਉਣ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀ ਵੀ ਨਿੱਜੀ ਤੌਰ 'ਤੇ ਸੇਵਾ ਭਾਵਨਾ ਨਾਲ ਇਨ੍ਹਾਂ ਸੰਸਥਾਵਾਂ ਨੂੰ ਸਹਿਯੋਗ ਕਰਨ ਤਾਂ ਜੋ ਮਾਲੀ ਨੁਕਸਾਨ ਦੇ ਨਾਲ ਨਾਲ ਜਾਨੀ ਨੁਕਸਾਨ ਤੋਂ ਵੀ ਬਚਾਅ ਕੀਤਾ ਜਾ ਸਕੇ। ਉਨ੍ਹਾਂ ਸਭ ਮੱਤਭੇਦ ਭੁਲਾ ਕੇ ਮਾਨਵਤਾ ਦੀ ਸੇਵਾ ਵਿੱਚ ਜੁਟਣ ਦੀ ਅਪੀਲ ਕੀਤੀ। ਇਸ ਮੌਕੇ ਚੈਅਰਮੈਨ ਸੋਹਣਾ ਸਿੰਘ ਕਲੀਪੁਰ, ਚੈਅਰਮੈਨ ਸਤੀਸ਼ ਕੁਮਾਰ ਸਿੰਗਲਾ ਬੁਢਲਾਡਾ, ਚੈਅਰਮੈਨ ਚਮਕੌਰ ਸਿੰਘ ਬਰੇਟਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਦਾਇਤਾਂ ਜਾਰੀ
NEXT STORY