ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ)- ਪਿਛਲੇ 23 ਸਾਲਾਂ ਤੋਂ ਸਟੇਸ਼ਨ ਜਲਾਲਾਬਾਦ ਤੋਂ ਪੱਤਰਕਾਰ ਵਜੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾ ਰਹੇ ਪੱਤਰਕਾਰ ਜਸਵਿੰਦਰ ਸਿੰਘ ਟਿੰਕੂ ਨਿਖੰਜ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਬੀਤੀ ਰਾਤ ਇਲਾਜ ਦੌਰਾਨ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ।
ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਚੱਕ ਕਬਰ ਵਾਲਾ ਪੰਡਤਾਂ ਵਾਲੀਆਂ ਝੁੱਗੀਆਂ ਬਲਾਕ ਜਲਾਲਾਬਾਦ ਵਿਖੇ ਕਰ ਦਿੱਤਾ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਪਾਰਟੀਆਂ ਦੇ ਸਿਆਸੀ ਲੀਡਰ, ਧਾਰਮਿਕ ਸੰਸਥਾਵਾਂ, ਸਕੇ-ਸਬੰਧੀਆਂ, ਰਿਸ਼ਤੇਦਾਰ-ਮਿੱਤਰ ਅਤੇ ਸਮੂਹ ਪੱਤਰਕਾਰ ਭਾਈਚਾਰਾ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਵੱਡੇ ਭਰਾ ਕੁਲਵਿੰਦਰ ਸਿੰਘ ਲਾਡੀ ਨਿਖੰਜ ਅਤੇ ਬੇਟੇ ਪਾਰਸ ਨਿਖੰਜ ਦੇ ਨਾਲ ਦੁੱਖ ਦੀ ਘੜੀ ਵਿੱਚ ਦੁੱਖ ਵੰਡਾ ਰਹੇ ਹਨ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਇੱਥੇ ਦੱਸ ਦਈਏ ਕੀ ਟਿੰਕੂ ਨਿਖੰਜ ਪੱਤਰਕਾਰੀ ਖੇਤਰ ਤੋਂ ਇਲਾਵਾ ਖੇਤੀਬਾੜੀ ਧੰਦੇ ਨਾਲ ਵੀ ਜੁੜੇ ਹੋਏ ਸਨ ਅਤੇ ਨਾਲ ਆੜ੍ਹਤ ਦਾ ਵੀ ਕੰਮ ਕਰਦੇ ਸਨ। ਉਨ੍ਹਾਂ ਦਾ ਪਿੰਡਾਂ ਦੇ ਕਿਸਾਨਾਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਵੀ ਮਿਲਵਰਤਣ ਹੁੰਦਾ ਰਹਿੰਦਾ ਸੀ। ਇਸ ਦੁੱਖ ਦੀ ਘੜੀ ਵਿੱਚ ਵਿੱਚ ਸਮੂਹ ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਪਿੰਡਾਂ ਸਣੇ ਸ਼ਹਿਰ ਅੰਦਰ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਰਸਾਤੀ ਮੌਸਮ ਸਿਰ 'ਤੇ, ਪਰ ਭਾਦਸੋਂ ਚੋਅ ਦੀ ਨਹੀਂ ਹੋਈ ਸਫ਼ਾਈ, ਕਿਤੇ ਮੁੜ ਨਾ ਬਣ ਜਾਣ ਹੜ੍ਹਾਂ ਵਾਲੇ ਹਾਲਾਤ !
NEXT STORY