ਲਾਡੋਵਾਲ,(ਰਵੀ ਗਾਦੜਾ) : ਅੱਜ ਪੁਲਸ ਥਾਣਾ ਲਾਡੋਵਾਲ ਅਧੀਨ ਆਉਂਦੇ ਪਿੰਡ ਕੁਤਬੇਵਾਲ ਗੁਜਰਾਂ ਵਿਖੇ ਇਕ ਟਰੈਕਟਰ-ਟਰਾਲੀ ਨੂੰ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਟਰੈਕਟਰ-ਚਾਲਕ ਦੀ ਮੌਤ ਹੋ ਗਈ। ਥਾਣਾ ਲਾਡੋਵਾਲ ਦੇ ਮੁਖੀ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਸੋਨੀ ਪੁੱਤਰ ਸ਼ਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਰਾਈਆਂ ਜਲੰਧਰ ਵਜੋਂ ਹੋਈ ਹੈ। ਜੋ ਹੰਬੜਾਂ ਸਾਇਡ ਤੋਂ ਟਰੈਕਟਰ-ਟਰਾਲੀ ਲੈ ਕੇ ਲਾਡੋਵਾਲ ਸਾਇਡ ਨੂੰ ਆ ਰਿਹਾ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਟਰੈਕਟਰ ਨੂੰ ਫੇਟ ਮਾਰ ਦਿੱਤੀ ਅਤੇ ਟਰੈਕਟਰ ਦਾ ਟਾਇਰ ਨਿਕਲਣ ਕਾਰਨ ਟਰੈਕਟਰ ਚਾਲਕ ਥੱਲੇ ਡਿੱਗ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਡੋਵਾਲ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਵਲੋਂ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਭੇਜ ਦਿੱਤੀ ਗਈ ਹੈ।
ਬੈਂਸ ਦੇ ਲਾਈਵ ਚਿੱਟਾ ਖਰੀਦਣ ਤੋਂ ਬਾਅਦ ਪੁਲਸ ਦਾ ਐਕਸ਼ਨ
NEXT STORY