ਨਾਭਾ (ਰਾਹੁਲ)—ਨਾਭਾ ਬਲਾਕ ਦੇ ਜ਼ਿੰਦਲਪੁਰ ਦੇ ਰਹਿਣ ਵਾਲੇ 2 ਵਿਅਕਤੀਆਂ ਦੀ ਟਰੱਕ ਨਾਲ ਟੱਕਰ ਹੋਣ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਦੋਵੇਂ ਵਿਅਕਤੀ ਆਪਣੇ ਪਿੰਡ ਜ਼ਿੰਦਲਪੁਰ ਤੋਂ ਕਿਸੇ ਕੰਮ ਲਈ ਭਾਦਸੋਂ ਆ ਰਹੇ ਸਨ ਤਾਂ ਰਸਤੇ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨਰੇਸ਼ ਸ਼ਰਮਾ ਅਤੇ ਜਸਵੰਤ ਸਿੰਘ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ 'ਚ ਦੋਵਾਂ ਦੀ ਮੌਤ ਹੋ ਗਈ। ਇਸ ਮਾਮਲੇ 'ਚ ਪੁਲਸ ਨੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਨਰੇਸ਼ ਸ਼ਰਮਾ ਦੀ ਕਰਿਆਨੇ ਦੀ ਦੁਕਾਨ ਹੈ, ਜੋ ਕਰਿਆਨੇ ਦਾ ਸਾਮਾਨ ਲੈਣ ਲਈ ਭਾਦਸੋਂ ਜਾ ਰਿਹਾ ਸੀ।
ਖੇਤਾਂ 'ਚ ਕੰਮ ਕਰ ਰਹੇ ਕਿਸਾਨ 'ਤੇ ਡਿੱਗੀ ਅਸਮਾਨੀ ਬਿਜਲੀ, ਮੌਤ
NEXT STORY