ਗੁਰੂਹਰਸਹਾਏ (ਆਵਲਾ) - ਪਿੰਡ ਗੁੱਦੜ ਢੰਡੀ ਨੇੜੇ ਦੋ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ 1 ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਥਾਣਾ ਲੱਖੋ ਕੇ ਬਹਿਰਾਮ ਦੇ ਏ.ਐੱਸ.ਆਈ. ਬਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਇੰਦਰ ਸਿੰਘ, ਉਸ ਦੀ ਪਤਨੀ ਗਿਆਨੋ ਬਾਈ ਅਤੇ ਉਸ ਦੀ ਸਾਲੀ ਮਨਜੀਤ ਕੌਰ ਪਤਨੀ ਰਤਨ ਸਿੰਘ, ਪਿੰਡ ਦਰੋਗਾ ਤੋਂ ਆ ਰਹੇ ਸਨ। ਗੁੱਦੜ ਢੰਡੀ ਨੇੜੇ ਪਹੁੰਚਣ 'ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਤੇ ਸਾਲੀ ਜ਼ਖਮੀ ਹੋ ਗਈਆਂ ਹਨ।
ਜ਼ਖਮੀ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਲਿਆਂਦਾ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਹਸਪਤਾਲ ਭੇਜ ਦਿੱਤਾ।
ਮਾਣਯੋਗ ਅਦਾਲਤ ਵਲੋਂ ਡੀ.ਈ.ਓ ਦਫਤਰ ਦੀ ਕੁਰਕੀ ਕਰਨ ਦੇ ਹੁਕਮ ਜਾਰੀ
NEXT STORY