ਰਾਜਪੁਰਾ (ਚਾਵਲਾ, ਨਿਰਦੋਸ਼, ਮਸਤਾਨਾ) - ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਸਿਟੀ ਪੁਲਸ ਨੇ ਦੋਵਾਂ ਮਾਮਲਿਆਂ ਦੇ ਸਬੰਧ 'ਚ ਅਣਪਛਾਤੇ ਡਰਾਈਵਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਪਹਿਰ ਵਾਸੀ ਅਮੀ ਚੰਦ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਉਸ ਦਾ ਭਰਾ ਦੀਪ ਚੰਦ ਸ਼ਾਮ ਨੂੰ ਆਪਣੇ ਸਾਈਕਲ 'ਤੇ ਚੰਡੀਗੜ੍ਹ ਰੋਡ 'ਤੇ ਏਕਤਾ ਕਾਲੋਨੀ ਨੇੜੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਭਰਾ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਸ ਨੇ ਕਾਰ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਹਾਦਸੇ ਸਬੰਧੀ ਪਿੰਡ ਚਲਹੇੜੀ ਵਾਸੀ ਨਛੱਤਰ ਸਿੰਘ ਨੇ ਸਿਟੀ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨ ਉਹ ਆਪਣੀ ਪਤਨੀ ਨਾਲ ਸ਼ਾਮ ਦੇ ਸਮੇਂ ਅੰਬਾਲਾ ਰੋਡ ਪੱਚੀ ਦਰਾਂ ਕੋਲੋਂ ਜਾ ਰਿਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਅਚਾਨਕ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਪਤਨੀ ਦੀ ਮੌਤ ਹੋ ਗਈ। ਸਿਟੀ ਪੁਲਸ ਨੇ ਇਸ ਵਿਅਕਤੀ ਦੀ ਸ਼ਿਕਾਇਤ 'ਤੇ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮੁੱਖ ਮੰਤਰੀ ਦੀ ਰਿਹਾਇਸ਼ ਬਾਹਰੋਂ ਚੀਮਾ ਸਮੇਤ ਕਈ 'ਆਪ' ਵਿਧਾਇਕ ਗ੍ਰਿਫਤਾਰ
NEXT STORY